ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਪਹੁੰਚੇ। ਪ੍ਰਧਾਨ ਮੰਤਰੀ ਦੇ ਪੰਜਾਬ ਪਹੁੰਚਣ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਉਨ੍ਹਾਂ ਦਾ ਸਵਾਗਤ ਕੀਤਾ। ਗੁਰਦਾਸਪੁਰ ਪਹੁੰਚ ਕੇ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਵੀ ਕੀਤਾ ਹੈ। ਹੁਣ ਉਹ ਗੁਰਦਾਸਪੁਰ ਵਿੱਚ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਹਨ।
ਇਸ ਦੌਰੇ ਦੌਰਾਨ ਉਹ ਹਾਲ ਹੀ ਵਿੱਚ ਹੋਏ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਹੱਦ ਦਾ ਮੁਲਾਂਕਣ ਕਰਨ ਅਤੇ ਚੱਲ ਰਹੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਲਈ ਇੱਕ ਹਵਾਈ ਸਰਵੇਖਣ ਕਰਨਗੇ।

ਸਰਵੇਖਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ, ਉਨ੍ਹਾਂ ਦੀਆਂ ਚਿੰਤਾਵਾਂ ਸੁਣਨਗੇ। ਉਹ ਚੱਲ ਰਹੇ ਰਾਹਤ ਅਤੇ ਪੁਨਰਵਾਸ ਉਪਾਵਾਂ ‘ਤੇ ਚਰਚਾ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਵੀ ਕਰਨਗੇ।
ਪ੍ਰਧਾਨ ਮੰਤਰੀ ਦੇ ਨਾਲ ਪੰਜਾਬ ਦੇ ਰਾਜਪਾਲ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ ਸੀਨੀਅਰ ਆਗੂ ਹਨ। ਦੌਰੇ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਗੁਰਦਾਸਪੁਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਹ ਦੌਰਾ ਖਾਸ ਤੌਰ ‘ਤੇ ਮਹੱਤਵਪੂਰਨ ਹੈ ਕਿਉਂਕਿ ਗੁਰਦਾਸਪੁਰ ਅਤੇ ਆਸ ਪਾਸ ਦੇ ਖੇਤਰ ਹਾਲ ਹੀ ਵਿੱਚ ਆਏ ਹੜ੍ਹਾਂ ਵਿੱਚ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚੋਂ ਇੱਕ ਸਨ। ਲੋਕਾਂ ਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਹੜ੍ਹ ਪੀੜ੍ਹਤਾਂ ਲਈ ਵੱਡਾ ਐਲਾਨ ਕਰ ਸਕਦੇ ਹਨ।
ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਵਿੱਚ ਹਵਾਈ ਸਰਵੇਖਣ ਵੀ ਕੀਤਾ ਅਤੇ ਧਰਮਸ਼ਾਲਾ ਵਿੱਚ, ਉਨ੍ਹਾਂ ਨੇ ਹਿਮਾਚਲ ਵਿੱਚ ਆਫ਼ਤ ਕਾਰਨ ਹੋਏ ਨੁਕਸਾਨ ਲਈ 1500 ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ : ਹਿਮਾਚਲ ਨੂੰ ਮਿਲੇਗੀ 1500 ਕਰੋੜ ਰੁਪਏ ਦੀ ਮਦਦ, PM ਮੋਦੀ ਵੱਲੋਂ ਸਪੈਸ਼ਲ ਪੈਕੇਜ ਦਾ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ‘ਤੇ ‘ਆਪ’ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅੱਜ ਸਾਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਪੰਜਾਬ ਲਈ ਇੱਕ ਵਿਸ਼ੇਸ਼ ਪੈਕੇਜ ਦਾ ਐਲਾਨ ਕਰਨਗੇ। ਪੰਜਾਬ ਨੂੰ ਅੰਤਰਿਮ ਰਾਹਤ ਵਜੋਂ 20,000 ਕਰੋੜ ਰੁਪਏ ਦਾ ਪੈਕੇਜ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























