ਹਿਮਾਚਲ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ ਉਹ ਗੁਰਦਾਸਪੁਰ ਪਹੁੰਚੇ। ਇੱਥੇ ਉਨ੍ਹਾਂ ਨੇ 19 ਕਿਸਾਨਾਂ, ਐਨਡੀਆਰਐਫ ਅਤੇ ਐਸਡੀਆਰਐਫ ਟੀਮਾਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ, ਉਨ੍ਹਾਂ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਪ੍ਰਧਾਨ ਮੰਤਰੀ ਨੇ ਪੰਜਾਬ ਨੂੰ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ।
ਇਹ ਰਕਮ ਸੂਬੇ ਕੋਲ ਪਹਿਲਾਂ ਤੋਂ ਉਪਲਬਧ 12,000 ਕਰੋੜ ਰੁਪਏ ਤੋਂ ਇਲਾਵਾ ਹੋਵੇਗੀ। ਇਸ ਤੋਂ ਇਲਾਵਾ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਨੇ ਗੁਰਦਾਸਪੁਰ ਵਿੱਚ NDRF ਅਤੇ SDRF ਦੇ ਜਵਾਨਾਂ, ਹੜ੍ਹ ਪੀੜਤਾਂ ਅਤੇ ਆਫ਼ਤ ਮਿੱਤਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਇੱਕ ਫੋਟੋ ਪ੍ਰਦਰਸ਼ਨੀ ਰਾਹੀਂ ਰਾਹਤ ਅਤੇ ਬਚਾਅ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਧਾਨ ਮੰਤਰੀ ਨੂੰ ਹੜ੍ਹ ਦੀ ਸਥਿਤੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਪ੍ਰਧਾਨ ਮੰਤਰੀ ਨੇ ਜਵਾਨਾਂ ਅਤੇ ਆਫ਼ਤ ਵਿਚ ਲੋਕਾਂ ਦੀ ਮਦਦ ਦੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਵੀ ਕੀਤਾ।
ਇਹ ਵੀ ਪੜ੍ਹੋ : ਆਪਣੀ ਧੀ ਤੇ ਦੋਹਤੀ ਨੂੰ ਮਾ/ਰਨ ਵਾਲਾ ਕਾ/ਤਲ ਪਿਓ ਕਾਬੂ, ਕੁੜੀ ਨੇ ਪਿੰਡ ਦੇ ਮੁੰਡੇ ਨਾਲ ਕਰਾਇਆ ਸੀ ਵਿਆਹ
ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਰਾਜਪਾਲ ਗੁਲਾਬਚੰਦ ਕਟਾਰੀਆ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਹੋਰ ਭਾਜਪਾ ਆਗੂ ਅਤੇ ਅਧਿਕਾਰੀ ਮੌਜੂਦ ਸਨ। ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਹੜ੍ਹਾਂ ਕਾਰਨ ਤਬਾਹ ਹੋਈਆਂ ਫਸਲਾਂ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਕਿਸਾਨਾਂ ਨੇ ਵੀ ਆਪਣਾ ਦਰਦ ਮੋਦੀ ਦੇ ਸਾਹਮਣੇ ਰੱਖਿਆ। ਹੜ੍ਹ ਪੀੜਤਾਂ ਨੂੰ ਮਿਲਣ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਦਿੱਲੀ ਲਈ ਰਵਾਨਾ ਹੋ ਗਏ।
ਵੀਡੀਓ ਲਈ ਕਲਿੱਕ ਕਰੋ -:
























