ਪੰਜਾਬ ਵਿੱਚ ਹੜ੍ਹਾਂ ਦੀ ਆਫ਼ਤ ਕਾਰਨ ਆਏ ਔਖੇ ਹਾਲਾਤਾਂ ਅਤੇ ਭਾਰੀ ਬਾਰਿਸ਼ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੋਂ ਤੱਕ ਕਿ 51 ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਲੋਕਾਂ ਨੂੰ ਇਸ ਔਖੇ ਦੌਰ ਵਿੱਚੋਂ ਕੱਢਣ ਲਈ ਸਰਕਾਰ, ਪ੍ਰਸ਼ਾਸਨ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ, ਗਾਇਕ ਅਤੇ ਸਮਾਜ ਸੇਵਕ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਵਿੱਚ ਲੱਗੇ ਹੋਏ ਹਨ। ਇਸ ਦੇ ਨਾਲ ਹੀ ਪੰਜਾਬ ਦੇ ਬਰਨਾਲਾ ਦੇ ਸਾਢੇ ਚਾਰ ਸਾਲ ਦਾ ਨਿੱਕਾ ਜਿਹੇ ਗੁਰਸਿੱਖ ਬੱਚੇ ਹਰਗੁਣ ਸਿੰਘ ਨੇ ਮਨੁੱਖਤਾ ਦੀ ਇੱਕ ਵੱਡੀ ਮਿਸਾਲ ਕਾਇਮ ਕੀਤੀ ਹੈ। ਹਰਗੁਣ ਸਿੰਘ ਨੇ ਆਪਣੀ ਗੋਲਕ ਬਰਨਾਲਾ ਦੇ ਡੀਸੀ ਨੂੰ ਦੇ ਦਿੱਤੀ ਹੈ। ਡਿਪਟੀ ਕਮਿਸ਼ਨਰ ਟੀ. ਬੇਨਿਥ ਨੇ ਮਾਸੂਮ ਦੇ ਇਸ ਉਪਰਾਲੇ ਲਈ ਬੱਚੇ ਦੀ ਪ੍ਰਸ਼ੰਸਾ ਕੀਤੀ ਹੈ।

ਵਾਈਐਸ ਸਕੂਲ ਹੰਡਿਆਇਆ ਵਿੱਚ ਐਲਕੇਜੀ ਕਲਾਸ ਵਿੱਚ ਪੜ੍ਹਦੇ ਸਾਢੇ ਚਾਰ ਸਾਲਾ ਹਰਗੁਣ ਸਿੰਘ ਨੇ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਆਪਣੀ ਗੋਲਕ ਦਾਨ ਕੀਤੀ ਹੈ। ਹਰਗੁਣ ਆਪਣੀ ਗੋਲਕ ਲੈ ਕੇ ਆਪਣੇ ਦਾਦਾ ਸਾਧੂ ਸਿੰਘ ਅਤੇ ਮਾਂ ਸਿਮਰਨ ਨਾਲ ਮਦਦ ਲਈ ਡਿਪਟੀ ਕਮਿਸ਼ਨਰ ਬਰਨਾਲਾ ਪਹੁੰਚਿਆ। ਜਿਵੇਂ ਹੀ ਬੱਚਾ ਆਪਣੇ ਪਰਿਵਾਰ ਨਾਲ ਡੀਸੀ ਦਫ਼ਤਰ ਦੇ ਅਹਾਤੇ ਵਿੱਚ ਗੋਲਕ ਲੈ ਕੇ ਪਹੁੰਚਿਆ, ਉਸ ਨੂੰ ਦੇਖਣ ਵਾਲੇ ਲੋਕ ਵੀ ਹੈਰਾਨ ਰਹਿ ਗਏ। ਹਰਗੁਣ ਸਿੰਘ ਨੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਟੀ ਬੇਨਿਥ ਨੂੰ ਆਪਣੀ ਗੋਲਕ ਅਤੇ ਨਕਦੀ ਦੇ ਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ। ਹਰਗੁਣ ਨੇ ਬਰਨਾਲਾ ਦੇ ਡੀਸੀ ਦੇ ਸਾਹਮਣੇ ਵੀ ਪ੍ਰਭਾਵਿਤ ਲੋਕਾਂ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ।
ਡਿਪਟੀ ਕਮਿਸ਼ਨਰ ਟੀ ਬੇਨਿਥ ਨੇ ਇਸ ਛੋਟੇ ਬੱਚੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰ ਰਿਹਾ ਹੈ, ਉੱਥੇ ਸਮਾਜ ਭਲਾਈ ਸੰਸਥਾਵਾਂ ਵੀ ਅੱਗੇ ਆ ਰਹੀਆਂ ਹਨ। ਅੱਜ ਇੱਕ ਛੋਟੇ ਬੱਚੇ ਹਰਗੁਣ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਆਪਣੀ ਗੋਲਕ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਹੈ। ਉਹ ਬੱਚੇ ਦੇ ਉੱਜਵਲ ਭਵਿੱਖ ਦੀ ਕਾਮਨਾ ਵੀ ਕਰਦੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਸਮਾਜ ਭਲਾਈ ਸੰਸਥਾ ਜੋ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨਾ ਚਾਹੁੰਦੀ ਹੈ, ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦੀ ਹੈ।
ਇਹ ਵੀ ਪੜ੍ਹੋ : PM ਮੋਦੀ ਨੇ ਪੰਜਾਬੀਆਂ ਨੂੰ ਦਿੱਤਾ 1600 ਕਰੋੜ ਰੁ. ਦਾ ਰਾਹਤ ਪੈਕੇਜ, ਹੜ੍ਹਾਂ ਦੇ ਸਰਵੇਖਣ ਮਗਰੋਂ ਕੀਤਾ ਐਲਾਨ
ਇਸ ਦੇ ਨਾਲ ਹੀ ਮਾਸੂਮ ਹਰਗੁਣ ਨੇ ਬਹੁਤ ਮਾਸੂਮੀਅਤ ਨਾਲ ਕਿਹਾ ਕਿ ਮੀਂਹ ਕਾਰਨ ਲੋਕਾਂ ਦੇ ਘਰ ਤਬਾਹ ਹੋ ਗਏ ਹਨ। ਹੜ੍ਹ ਦੇ ਪਾਣੀ ਕਾਰਨ ਲੋਕਾਂ ਨੂੰ ਬਹੁਤ ਨੁਕਸਾਨ ਹੋਇਆ ਹੈ। ਲੋਕਾਂ ਨੂੰ ਆਪਣੇ ਘਰ ਵੀ ਛੱਡਣੇ ਪਏ ਹਨ। ਇਸੇ ਲਈ ਉਸ ਨੇ ਆਪਣੀ ਗੋਲਕ ਦੇ ਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
























