ਪੰਜਾਬ ਸਰਕਾਰ ਵੱਲੋਂ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਸਤੰਬਰ ਮਹੀਨੇ ਵਿੱਚ ਸੂਬੇ ਦੇ ਲੋਕਾਂ ਨੂੰ ਇੱਕ ਹੋਰ ਸਰਕਾਰੀ ਛੁੱਟੀ ਮਿਲਣ ਵਾਲੀ ਹੈ। ਕੈਲੰਡਰ ਮੁਤਾਬਕ ਸੂਬਾ ਸਰਕਾਰ ਨੇ 22 ਸਤੰਬਰ (ਸੋਮਵਾਰ) ਨੂੰ ਮਹਾਰਾਜਾ ਅਗਰਸੇਨ ਜਯੰਤੀ ਦੇ ਮੌਕੇ ‘ਤੇ ਪੰਜਾਬ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਕੂਲ ਅਤੇ ਕਾਲਜ ਬੰਦ ਰਹਿਣਗੇ।

ਦੱਸ ਦੇਈਏ ਕਿ ਹਾਲ ਹੀ ਵਿੱਚ, ਹੜ੍ਹਾਂ ਅਤੇ ਭਾਰੀ ਮੀਂਹ ਕਾਰਨ ਪੰਜਾਬ ਵਿੱਚ ਸਕੂਲ ਲਗਭਗ 2 ਹਫ਼ਤਿਆਂ ਲਈ ਬੰਦ ਰਹੇ। ਹੁਣ ਸਥਿਤੀ ਹੌਲੀ-ਹੌਲੀ ਆਮ ਹੁੰਦੀ ਜਾ ਰਹੀ ਹੈ ਅਤੇ ਸਰਕਾਰ ਨੇ ਸਕੂਲ ਦੁਬਾਰਾ ਖੋਲ੍ਹਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਕਈ ਜ਼ਿਲ੍ਹਿਆਂ ਵਿੱਚ ਕਲਾਸਾਂ ਅਜੇ ਪੂਰੀ ਤਰ੍ਹਾਂ ਸ਼ੁਰੂ ਨਹੀਂ ਹੋਈਆਂ ਹਨ।
ਇਹ ਵੀ ਪੜ੍ਹੋ : ਸ਼ਾਹਰੁਖ਼ ਖਾਨ ਨੇ ਵਧਾਇਆ ਮਦਦ ਦਾ ਹੱਥ, ਹੜ੍ਹ ਪੀੜ੍ਹਤ 500 ਪਰਿਵਾਰਾਂ ਨੂੰ ਦੇਣਗੇ ਘਰੇਲੂ ਸਮਾਨ
ਇਸ ਦੇ ਨਾਲ ਹੀ ਪਹਿਲਾਂ ਸਾਰਾਗੜ੍ਹੀ ਦਿਵਸ ਮਨਾਉਣ ਲਈ 12 ਸਤੰਬਰ (ਸ਼ੁੱਕਰਵਾਰ) ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ, ਇਹ ਛੁੱਟੀ ਸਿਰਫ ਸਰਕਾਰੀ ਕਰਮਚਾਰੀਆਂ ਲਈ ਹੀ ਵੈਧ ਹੋਵੇਗੀ। ਇਸ ਦਿਨ ਤੋਂ ਬਾਅਦ ਸ਼ਨੀਵਾਰ ਅਤੇ ਐਤਵਾਰ ਛੁੱਟੀਆਂ ਹੋਣ ਕਾਰਨ, ਜ਼ਿਆਦਾਤਰ ਕਰਮਚਾਰੀਆਂ ਨੂੰ ਲਗਾਤਾਰ 3 ਦਿਨਾਂ ਦੀ ਛੁੱਟੀ ਦਾ ਲਾਭ ਮਿਲੇਗਾ।
ਵੀਡੀਓ ਲਈ ਕਲਿੱਕ ਕਰੋ -:
























