ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਵੀਰਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਹ ਲਗਭਗ 6 ਦਿਨਾਂ ਲਈ ਹਸਪਤਾਲ ਵਿੱਚ ਦਾਖਲ ਸਨ। 5 ਸਤੰਬਰ ਦੀ ਸ਼ਾਮ ਨੂੰ ਮੁੱਖ ਮੰਤਰੀ ਨੂੰ ਧੜਕਣ ਹੌਲੀ ਹੋਣ ਕਾਰਨ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਡਾਕਟਰਾਂ ਮੁਤਾਬਕ ਸੀਐਮ ਮਾਨ ਨੂੰ ਅੱਜ ਸ਼ਾਮ 4:30 ਵਜੇ ਦੇ ਕਰੀਬ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਦੇ ਸਿੱਧੇ ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਜਾਣ ਦੀ ਉਮੀਦ ਹੈ।
ਬੀਮਾਰ ਹੋਣ ਕਾਰਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਉਨ੍ਹਾਂ ਦਾ ਦੌਰਾ ਵੀ ਰੱਦ ਕਰ ਦਿੱਤਾ ਗਿਆ ਸੀ। ਮੁੱਖ ਮੰਤਰੀ ਮਾਨ 9 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ।

ਹਾਲਾਂਕਿ, ਪ੍ਰਧਾਨ ਮੰਤਰੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਸੀ। ਇਸ ਤੋਂ ਬਾਅਦ ਕਟਾਰੀਆ ਹਸਪਤਾਲ ਪਹੁੰਚੇ ਅਤੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਹਸਪਤਾਲ ਤੋਂ ਹੀ ਹੜ੍ਹ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।
ਇਹ ਵੀ ਪੜ੍ਹੋ : MLA ਪਠਾਣਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਵਿਧਾਇਕ ਦੀ ਸਰਕਾਰੀ ਕੋਠੀ ਖਾਲੀ ਕਰਨ ਦਾ ਨੋਟਿਸ ਜਾਰੀ
ਦੱਸ ਦੇਈਏ ਕਿ 2 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਫਿਰੋਜ਼ਪੁਰ ਦਾ ਦੌਰਾ ਕੀਤਾ। ਇਸ ਤੋਂ ਬਾਅਦ 3 ਸਤੰਬਰ ਦੀ ਰਾਤ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ। 4 ਸਤੰਬਰ ਦੀ ਸਵੇਰ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਲਈ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਪਹੁੰਚੇ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕੇਜਰੀਵਾਲ ਨਾਲ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ।
5 ਸਤੰਬਰ ਦੀ ਸ਼ਾਮ ਨੂੰ ਜਦੋਂ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ ਤਾਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਤੁਹਾਨੂੰ ਦੱਸ ਦੇਈਏ ਕਿ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਤਾਂ ਉਨ੍ਹਾਂ ਦੀ ਸਿਹਤ ਖਰਾਬ ਹੋਣ ਦੇ ਬਾਵਜੂਦ, ਸੂਬੇ ਵਿੱਚ ਹੜ੍ਹ ਵਰਗੀ ਆਫ਼ਤ ਦੇ ਬਾਵਜੂਦ ਉਨ੍ਹਾਂ ਦਾ ਉਤਸ਼ਾਹ ਘੱਟ ਨਹੀਂ ਹੋਇਆ। ਬਿਮਾਰ ਹੋਣ ਤੋਂ ਬਾਅਦ ਵੀ ਉਹ ਪੂਰੀ ਇਮਾਨਦਾਰੀ ਨਾਲ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਨਜ਼ਰ ਆਏ। ਹਸਪਤਾਲ ਵਿੱਚ ਡ੍ਰਿੱਪ ‘ਤੇ ਹੋਣ ਤੋਂ ਬਾਅਦ ਵੀ ਮੁੱਖ ਮੰਤਰੀ ਮਾਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕੀਤੀ। ਹੜ੍ਹ ਪ੍ਰਭਾਵਿਤ ਲੋਕਾਂ ਦੇ ਹਿੱਤ ਵਿੱਚ ਕਈ ਫੈਸਲੇ ਲਏ ਗਏ।
ਵੀਡੀਓ ਲਈ ਕਲਿੱਕ ਕਰੋ -:
























