ਬਟਾਲਾ ਦੇ ਪਿੰਡ ਮੂਲਿਆਂਵਾਲ ਵਿਚ ਵੱਡੀ ਦਿਨ-ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੇ ਹੀ ਘਰ ਵਿਚ ਵੜ ਕੇ ਵਿਅਕਤੀ ਦਾ ਕਤਲ ਕਰ ਦਿੱਤਾ ਜਾਂਦਾ ਹੈ।ਉਸ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕੁਲਵੰਤ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਅੱਜ ਸਵੇਰੇ ਲਗਭਗ 11 ਵਜੇ ਬਾਈਕ ‘ਤੇ ਸਵਾਰ 2 ਨੌਜਵਾਨ ਉਸ ਦੇ ਘਰ ਅੰਦਰ ਆਏ ਤੇ ਉਨ੍ਹਾਂ ਵੱਲੋਂ ਕੁਲਵੰਤ ਸਿੰਘ ‘ਤੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ। ਹਮਲਾਵਰਾਂ ਵੱਲੋਂ 5 ਗੋਲੀਆਂ ਚਲਾਈਆਂ ਗਈਆਂ ਤੇ ਵਾਰਦਾਤ ਨੂੰ ਅੰਜਾਮ ਦੇਣ ਦੇ ਬਾਅਦ ਉਹ ਬਾਈਕ ‘ਤੇ ਹੀ ਮੌਕੇ ਤੋਂ ਫਰਾਰ ਹੋ ਗਏ। ਪਰਿਵਾਰਕ ਮੈਂਬਰਾਂ ਨੇ ਤੁਰੰਤ ਕੁਲਵੰਤ ਸਿੰਘ ਨੂੰ ਹਸਪਤਾਲ ਲਿਆਂਦਾ ਜਿਥੇ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਪਰ ਉਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ‘ਚ ਹੜ੍ਹਾਂ ਨੂੰ ਲੈ ਕੇ ਕ੍ਰਿਕਟਰ ਹਰਭਜਨ ਸਿੰਘ ਨੇ ਜਤਾਈ ਚਿੰਤਾ, ਕਿਹਾ-‘ਪਾਣੀ ਉਤਰਨ ‘ਤੇ ਹੀ ਨੁਕਸਾਨ ਦਾ ਪਤਾ ਲੱਗੇਗਾ’
ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਨੇ ਭਰੋਸਾ ਦਿਵਾਇਆ ਕਿ ਜਲਦ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























