ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ ਸਕੂਲੀ ਬੱਚਿਆਂ ਲਈ ਇੱਕ ਅਹਿਮ ਫੈਸਲਾ ਲਿਆ ਹੈ। ਪ੍ਰਸ਼ਾਸਨ ਨੇ ਸਤੰਬਰ ਅਤੇ ਅਕਤੂਬਰ ਦੇ ਮਹੀਨਿਆਂ ਵਿੱਚ ਦੂਜੇ ਸ਼ਨੀਵਾਰ ਦੀ ਛੁੱਟੀ ਰੱਦ ਕਰ ਦਿੱਤੀ ਹੈ। ਇਹ ਫੈਸਲਾ ਭਾਰੀ ਮੀਂ ਕਾਰਨ ਹੋਈਆਂ ਛੁੱਟੀਆਂ ਵਿਚ ਪੜ੍ਹਾਈ ਦੇ ਨਕੁਸਾਨ ਨੂੰ ਪੂਰਾ ਕਰਨ ਲਈ ਲਿਆ ਗਿਆ ਹੈ।

ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਸਕੂਲ ਕਈ ਦਿਨਾਂ ਲਈ ਬੰਦ ਰੱਖਣੇ ਪਏ। ਸਕੂਲ ਬੰਦ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਵਿੱਚ ਰੁਕਾਵਟ ਪਈ ਅਤੇ ਸਿਲੇਬਸ ਵਿੱਚ ਦੇਰੀ ਹੋਈ। ਹੁਣ ਇਸ ਕਮੀ ਨੂੰ ਪੂਰਾ ਕਰਨ ਲਈ ਵਿਦਿਆਰਥੀਆਂ ਨੂੰ ਦੂਜੇ ਸ਼ਨੀਵਾਰ ਨੂੰ ਵੀ ਸਕੂਲ ਆਉਣਾ ਪਵੇਗਾ। ਫੈਸਲੇ ਮੁਤਾਬਕ ਹੁਣ ਸਕੂਲ ਸਤੰਬਰ ਅਤੇ ਅਕਤੂਬਰ ਦੇ ਦੂਜੇ ਸ਼ਨੀਵਾਰ ਨੂੰ ਵੀ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ।
ਇਹ ਵੀ ਪੜ੍ਹੋ : ‘ਸਾਫ਼-ਸਫ਼ਾਈ ਮੁਹਿੰਮ ਲਈ 100 ਕਰੋੜ ਰੁ…’, CM ਮਾਨ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਤੇ ਕਿਸਾਨਾਂ ਨੂੰ ਲੈ ਕੇ ਵੱਡੇ ਐਲਾਨ
ਪ੍ਰਸ਼ਾਸਨ ਦਾ ਮੰਨਣਾ ਹੈ ਕਿ ਇਹ ਕਦਮ ਬੱਚਿਆਂ ਦੀ ਪੜ੍ਹਾਈ ਦੀ ਨਿਰੰਤਰਤਾ ਬਣਾਈ ਰੱਖਣ ਅਤੇ ਸਿਲੇਬਸ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਮਦਦ ਕਰੇਗਾ। ਇਹ ਹੁਕਮ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ‘ਤੇ ਲਾਗੂ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
























