ਪੰਜਾਬ ਪੁਲਿਸ ਨੇ ਫਿਰੋਜ਼ਪੁਰ ਵਿਚ ਵੱਡੀ ਕਾਰਵਾਈ ਕਰਦੇ ਹੋਏ ਸਰਹੱਦ ਪਾਰ ਤੋਂ ਹੋ ਰਹੀ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਪੁਲਿਸ ਨੇ ਖੁਫੀਆ ਸੂਚਨਾ ‘ਤੇ ਕਾਰਵਾਈ ਕਰਦੇ ਹੋਏ 15.775 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮਾਮਲੇ ਵਿਚ ਪੁਲਿਸ ਨੇ ਹਬੀਬਵਾਲਾ ਫਿਰੋਜ਼ਪੁਰ ਵਾਸੀ ਸੋਨੂੰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ ਹੈਰੋਇਨ ਵੀ ਜ਼ਬਤ ਹੋਈ। ਪੁਲਿਸ ਹੁਣ ਉਸ ਤੋਂ ਪੁੱਛਗਿਛ ਕਰ ਰਹੀ ਹੈ ਤਾਂ ਕਿ ਸਪਲਾਈ ਨੈਟਵਰਕ ਦਾ ਪਤਾ ਲਗਾਇਆ ਜਾ ਸਕੇ।
ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਇਸ ਨਸ਼ਾ ਤਸਕਰੀ ਦਾ ਸੰਚਾਲਨ ਇਕ ਮੁਲਜ਼ਮ ਵੱਲੋਂ ਕੀਤਾ ਜਾ ਰਿਹਾ ਹੈ ਜੋ ਮੌਜੂਦਾ ਸਮੇਂ ਕਪੂਰਥਲਾ ਜੇਲ੍ਹ ਵਿਚ ਬੰਦ ਹੈ। ਦੂਜੇ ਪਾਸੇ ਇਹ ਖੇਪ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਭੇਜੀ ਗਈ ਸੀ।
ਪੁਲਿਸ ਨੇ ਇਸ ਮਾਮਲੇ ਵਿਚ FIR ਦਰਜ ਕਰ ਲਈ ਹੈ ਤੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਜਾਰੀ ਹੈ। ਅਧਿਕਾਰੀਆਂ ਮੁਤਾਬਕ ਵੱਖ-ਵੱਖ ਪਹਿਲੂਆਂ ਤੋਂ ਪੁਲਿਸ ਜਾਂਚ ਕਰ ਰਹੀ ਹੈ। ਮੁਲਜ਼ਮ ਦਾ ਪਿਛਲੇ ਅਪਰਾਧਿਕ ਰਿਕਾਰਡ ਵੀ ਖੰਗਾਲਿਆ ਜਾ ਰਿਹਾ ਹੈ ਕਿ ਉਹ ਕਿਹੜੇ ਲੋਕਾਂ ਦੇ ਸੰਪਰਕ ਵਿਚ ਰਿਹਾ ਹੈ ਤੇ ਇਸ ‘ਤੇ ਵੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























