ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਪੰਜਾਬ ਦੌਰੇ ‘ਤੇ ਆਉਣਗੇ। ਉਹ ਹੜ੍ਹ ਪ੍ਰਭਾਵਿਤ ਇਲਾਕੇ ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਦਾ ਦੌਰਾ ਕਰਨਗੇ ਤੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ । ਰਾਹੁਲ ਗਾਂਧੀ ਸਵੇਰੇ 9.30 ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣਗੇ ਤੇ ਏਅਰਪੋਰਟ ਤੋਂ ਨਿਕਲ ਕੇ ਉਹ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਪਤਾ ਕਰਨਗੇ ਕਿ ਉਨ੍ਹਾਂ ਨੂੰ ਕੀਤ ਮਦਦ ਮਿਲੀ ਤੇ ਅੱਗੇ ਕੀ-ਕੀ ਚਾਹੀਦਾ ਹੈ। ਇਸ ਮਾਨਸੂਨ ਵਿਚ ਮੀਂਹ ਤੇ ਹੜ੍ਹਾਂ ਨੇ ਪੂਰੇ ਸੂਬੇ ਨੂੰ ਹਿਲਾ ਕੇ ਰੱਖ ਦਿੱਤਾ।
ਸਰਕਾਰੀ ਅੰਕੜਿਆਂ ਮੁਤਾਬਕ ਹੜ੍ਹ ਨਾਲ ਸਾਰੇ 23 ਜ਼ਿਲ੍ਹਿਆਂ ਤੇ 2097 ਪਿੰਡ ਪ੍ਰਭਾਵਿਤ ਹੋਏ। ਲਗਭਗ 1 ਲੱਖ 91 ਹਜ਼ਾਰ 926 ਹੈਕਟੇਅਰ ਫਸਲਾਂ ਡੁੱਬ ਗਈਆਂ। 15 ਜ਼ਿਲ੍ਹਿਆਂ ਵਿਚ 52 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਪੀਐੱਮ ਮੋਦੀ ਵੀ ਪੰਜਾਬ ਦੌਰੇ ‘ਤੇ ਆਏ ਸਨ। ਉਨ੍ਹਾਂ ਨੇ ਹਾਲਾਤ ਨੂੰ ਦੇਖਦੇ ਹੋਏ ਪੰਜਾਬ ਨੂੰ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ : ਏਸ਼ੀਆ ਕੱਪ ‘ਚ ਭਾਰਤ ਨੇ ਪਾਕਿ ਨੂੰ 7 ਵਿਕਟਾਂ ਨਾਲ ਹਰਾਇਆ, ਕੁਲਦੀਪ ਯਾਦਵ ਬਣੇ ‘ਪਲੇਅਰ ਆਫ਼ ਦ ਮੈਚ’
ਕੁਝ ਦਿਨ ਪਹਿਲਾਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪੰਜਾਬ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਹਾਲਾਤਾਂ ‘ਤੇ ਚਿੰਤਾ ਪ੍ਰਗਟਾਈ ਸੀ। ਆਪਣੇ ਪੋਸਟ ਵਿਚ ਉਨ੍ਹਾਂ ਨੇ ਲਿਖਿਆ ਸੀ ਕਿ ਦੇਸ਼ ਦੇ ਕਈ ਹਿੱਸੇ ਹੜ੍ਹ ਤੋਂ ਪ੍ਰਭਾਵਿਤ ਹਨ ਜਿਨ੍ਹਾਂ ਵਿਚ ਪੰਜਾਬ, ਹਿਮਾਚਲ ਤੇ ਜੰਮੂ-ਕਸ਼ਮੀਰ ਸ਼ਾਮਲ ਹੈ। ਇਥੇ ਮੀਂਹ ਤੇ ਹੜ੍ਹ ਕਾਰਨ ਲੋਕਾਂ ਦੀ ਮੌਤ ਦੁਖਦ ਤੇ ਚਿੰਤਾਜਨਕ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਸੀ ਤੇ ਸਰਕਾਰ ਤੋਂ ਅਪੀਲ ਕੀਤੀ ਸੀ ਕਿ ਸਾਰੇ ਪ੍ਰਭਾਵਿਤ ਇਲਾਕਿਆਂ ਵਿਚ ਹਾਈ ਅਲਰਟ ਜਾਰੀ ਕਰਕੇ ਬਚਾਅ ਮੁਹਿੰਮ ਨੂੰ ਤੇਜ਼ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























