ਤਰਨਤਾਰਨ ਦੇ ਪਿੰਡ ਛਾਪੜੀ ਵਿੱਚ ਨਸ਼ੇ ਦੀ ਇੱਕ ਹੋਰ ਘਰ ਦਾ ਚਿਰਾਗ ਬੁਝਾ ਦਿੱਤਾ ਹੈ। ਉਵਰਡੋਜ ਨਾਲ ਮਾਪਿਆਂ ਦੇ ਇਕਲੋਤੇ ਪੁੱਤ ਦੀ ਮੌਤ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਬੀਰ ਸਿੰਘ ਉਮਰ ਤਕਰੀਬਨ 27 ਸਾਲ ਪੁੱਤਰ ਰਵੇਲ ਸਿੰਘ ਵਾਸੀ ਪਿੰਡ ਛਾਪੜੀ ਸਾਹਿਬ ਵਜੋਂ ਹੋਈ ਹੈ।

Parents’ only son dies
ਇਸ ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਿਕ ਮੈਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਸਾਡੇ ਪਿੰਡ ਵਿੱਚ ਸ਼ਰੇਆਮ ਨਸ਼ਿਆਂ ਵੇਚਣ ਵਾਲੇ ਆਪਣਾ ਕਾਰੋਬਾਰ ਕਰ ਰਹੇ ਹਨ ਜਿਸ ਨਾਲ ਨੌਜਵਾਨ ਨਸ਼ੇ ਦੀ ਭੇਟ ਚੜ ਰਹੇ ਹਨ। ਪਰਿਵਾਰ ਮੈਬਰਾਂ ਨੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਤੇ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪਰਮੀਸ਼ ਵਰਮਾ ਦੀ ਫ਼ਿਲਮ ਦੀ ਸ਼ੂਟਿੰਗ ਦੌਰਾਨ ਧ.ਮਾ/ਕਾ, ਚਿਹਰੇ ‘ਤੇ ਲੱਗੀਆਂ ਸੱ/ਟਾਂ, ਕਿਹਾ- “ਰੱਬ ਦੀ ਕਿਰਪਾ ਨਾਲ ਮੈਂ ਠੀਕ ਹਾਂ”
ਵੀਡੀਓ ਲਈ ਕਲਿੱਕ ਕਰੋ -:
























