ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਆਪਣੇ ਤੇ ਆਪਣੇ ਪਰਿਵਾਰ ਦੇ ਸੁਨਿਹਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ। ਪਰ ਇਨ੍ਹਾਂ ਵਿੱਚੋਂ ਕੁਝ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ। ਤਾਜ਼ਾ ਮਾਮਲਾ ਪੁਰਤਗਾਲ ਤੋਂ ਸਾਹਮਣੇ ਆਇਆ ਹੈ।
ਪੁਰਤਗਾਲ ਦੇ ਸ਼ਹਿਰ ਲਿਸਬਨ ਕਮਾਈ ਕਰਨ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋਣ ਦੀ ਖ਼ਬਰ ਮਿਲੀ। ਮ੍ਰਿਤਕ ਨੌਜਵਾਨ ਦੀ ਪਛਾਣ ਭੋਗਪੁਰ ਨੇੜੇ ਪਿੰਡ ਚਾਹੜਕੇ ਦੇ ਗੁਰਜੀਤ ਸਿੰਘ ਭੰਗੂ ਉਮਰ 28 ਸਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ 5 ਮਹੀਨੇ ਪਹਿਲਾਂ ਹੀ ਪਰਿਵਾਰ ਨੂੰ ਮਿਲ ਕੇ ਪੁਰਤਗਾਲ ਵਾਪਸ ਗਿਆ ਸੀ।
ਇਹ ਵੀ ਪੜ੍ਹੋ : ਤਰਨਤਾਰਨ : ਨ/ਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌ/ਤ
ਗੁਰਜੀਤ ਸਿੰਘ ਦੇ ਘਰ ਵਿੱਚ ਉਸ ਦੇ ਵਿਆਹ ਦੀ ਗੱਲ ਚੱਲ ਰਹੀ। ਪਰਿਵਾਰ ਵੱਲੋਂ ਨੌਜਵਾਨ ਲਈ ਰਿਸ਼ਤਾ ਲੱਭਿਆ ਜਾ ਰਿਹਾ ਸੀ ਪਰ ਵਿਦੇਸ਼ ਤੋਂ ਆਈ ਇਸ ਮੰਦਭਾਗੀ ਖ਼ਬਰ ਨੇ ਘਰ ਵਿੱਚ ਸੱਥਰ ਵਿਛਾ ਦਿੱਤੇ। ਜਵਾਨ ਪੁੱਤਰ ਦੀ ਮੌਤ ਨੇ ਪਰਿਵਾਰ ਨੂੰ ਚਿੰਝੋੜ ਕੇ ਰੱਖ ਦਿੱਤਾ ਹੈ। ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























