ਹੜ੍ਹ ਪ੍ਰਭਾਵਿਤ ਪੰਜਾਬ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਹ ਵਿਸ਼ੇਸ਼ ਸੈਸ਼ਨ 26 ਤੋਂ 29 ਸਤੰਬਰ ਤੱਕ ਚੱਲੇਗਾ। ਪੰਜਾਬ ਵਿੱਚ ਹੜ੍ਹ ਦੀ ਆਫ਼ਤ ਕਾਰਨ 57 ਲੋਕਾਂ ਦੀ ਜਾਨ ਚਲੀ ਗਈ ਹੈ। ਅਜਿਹੀ ਸਥਿਤੀ ਵਿੱਚ ਪੀੜਤਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਸਾਰੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸਬੰਧਤ ਕੁਝ ਨਿਯਮਾਂ ਵਿਚ ਲੋਕ ਪੱਖੀ ਸੋਧਾਂ ਕਰਨ ਲਈ ਅਤੇ ਮੁਆਵਜੇ ਨਾਲ ਸਬੰਧਤ ਕੁਝ ਨਵੇਂ ਕਾਨੂੰਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦਾ 26 ਸਤੰਬਰ ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ।
ਇਸ ਤੋਂ ਪਹਿਲਾਂ, ਸਰਕਾਰ ਨੇ ਪ੍ਰਭਾਵਿਤ ਲੋਕਾਂ ਲਈ ਵਿੱਤੀ ਮਦਦ ਦਾ ਐਲਾਨ ਕੀਤਾ ਹੈ। ਕਿਸਾਨਾਂ ਨੂੰ ਉਨ੍ਹਾਂ ਦੀਆਂ ਖਰਾਬ ਹੋਈਆਂ ਫਸਲਾਂ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਹੜ੍ਹ ਦੇ ਪਾਣੀ ਨਾਲ ਨੁਕਸਾਨੇ ਗਏ ਘਰਾਂ ਅਤੇ ਮਾਰੇ ਗਏ ਪਸ਼ੂਆਂ ਲਈ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦਾ ਵੀ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ‘ਆਨੰਦ ਮੈਰਿਜ ਐਕਟ ਤਹਿਤ ਹੋਵੇ ਰਜਿਸਟ੍ਰੇਸ਼ਨ’, ਸਿੱਖ ਵਿਆਹਾਂ ਨੂੰ ਲੈ ਕੇ ਸੁਪਰੀਮ ਕੋਰਟ ਦੇ ਸੂਬਿਆਂ ਨੂੰ ਹੁਕਮ
ਦੱਸ ਦੇਈਏ ਕਿ ਹੜ੍ਹਾਂ ਨੂੰ ਲੈ ਕੇ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਜਾ ਰਹੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ ਵਿਧਾਨ ਸਭਾ ਦਾ ਐਮਰਜੈਂਸੀ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:

























