ਪਿਛਲੇ ਦਿਨੀਂ DC ਸੰਗਰੂਰ ਵੱਲੋਂ ਪਾਈ ਗਈ ਪੋਸਟ ਨੂੰ ਲੈ ਕੇ ਵਿਵਾਦ ਸ਼ੁਰੂ ਹੋਇਆ ਸੀ।ਜਿਸ ਨੂੰ ਲੈ ਕੇ PMO ਆਫਿਸ ਵੱਲੋਂ ਉਨ੍ਹਾਂ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਪਰ ਇਸ ਤੋਂ ਬਾਅਦ ਡੀਸੀ ਸੰਗਰੂਰ ਵੱਲੋਂ ਪੋਸਟ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਗਿਆ ਹੈ।
ਦੱਸ ਦੇਈਏ ਕਿ 10 ਸਤੰਬਰ ਨੂੰ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਆਏ ਸਨ ਤਾਂ ਡੀਸੀ ਸੰਗਰੂਰ ਵੱਲੋਂ ਪ੍ਰਧਾਨ ਮੰਤਰੀ ਖਿਲਾਫ ਇਕ ਇਤਰਾਜ਼ਯੋਗ ਪੋਸਟ ਪਾਈ ਗਈ ਸੀ ਜਿਸ ਵਿਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਨੂੰ ਜਾਰੀ ਕੀਤੀ 1600 ਕਰੋੜ ਰੁਪਏ ਦੀ ਰਾਹਤ ਰਕਮ ‘ਤੇ ਟਿੱਪਣੀ ਕੀਤੀ ਸੀ ਜਿਸ ਖਿਲਾਫ ਉਨ੍ਹਾਂ ਨੂੰ ਨੋਟਿਸ ਜਾਰੀ ਹੋਇਆ ਪਰ ਹੁਣ ਡੀਸੀ ਨੇ ਸਪੱਸ਼ਟੀਕਰਨ ਦਿੰਦੇ ਹੋਏ ਦੱਸਿਆ ਕਿ ਅਸਲ ਵਿਚ ਇਹ ਪੋਸਟ ਮੇਰੇ ਵੱਲੋਂ ਨਹੀਂ ਪਾਈ ਗਈ ਸੀ ਸਗੋਂ ਡੀਪੀਆਰਓ ਵਿਭਾਗ ਦੇ ਕੁਝ ਅਧਿਕਾਰੀਆਂ ਵੱਲੋਂ ਮੇਰੇ ਟਵਿੱਟਰ ਹੈਂਡਲ ਦੀ ਵਰਤੋਂ ਕਰਕੇ ਇਹ ਪੋਸਟ ਸਾਂਝੀ ਕੀਤੀ ਗਈ ਸੀ।
ਇਹ ਵੀ ਪੜ੍ਹੋ : ਜਥੇਦਾਰ ਗੜਗੱਜ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵੈੱਬ ਪੋਰਟਲ ਕੀਤਾ ਲਾਂਚ, ਸੇਵਾ ਕਰਨ ਲਈ ਕਰਵਾਉਣੀ ਪਵੇਗੀ ਰਜਿਸਟ੍ਰੇਸ਼ਨ
ਡੀਸੀ ਸੰਗਰੂਰ ਦਾ ਕਹਿਣਾ ਹੈ ਕਿ ਪੋਸਟ ਪਾਉਣ ਦੇ ਕੁਝ ਹੀ ਦੇਰ ਬਾਅਦ ਇਸ ਨੂੰ ਡਿਲੀਟ ਕਰ ਦਿੱਤਾ ਗਿਆ ਸੀ ਤੇ ਹੁਣ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























