ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਵੱਲੋਂ ਸਰਹੱਦ ਪਾਰ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਇਕ ਨਸ਼ਾ ਤਸਕਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਨਸ਼ਾ ਤਸਕਰ ਸ਼ੰਕਰ ਸਿੰਘ ਵਸਨੀਕ ਗੁਰੂ ਕੀ ਵਡਾਲੀ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਨੂੰ 6.286 KG. ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇੰਨਾ ਹੀ ਨਹੀਂ ਉਸ ਕੋਲੋਂ 4 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਮੁਲਜ਼ਮ ਸ਼ੰਕਰ ਸਿੰਘ ਵਿਦੇਸ਼ੀ ਤਸਕਰਾਂ ਨਾਲ ਸਿੱਧੇ ਸੰਪਰਕ ‘ਚ ਸੀ । ਅੰਮ੍ਰਿਤਸਰ ਦਿਹਾਤੀ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਜਾਂਚ ਜਾਰੀ ਹੈ। ਹੋਰ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -:
























