ਲੁਧਿਆਣਾ ਦੇ ਹਲਵਾਰਾ ਰੋਡ ‘ਤੇ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਇੱਕ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ। ਬਾਈਕ ਸਵਾਰ ਟੱਕਰ ਮਾਰ ਕੇ ਲਗਭਗ 10 ਫੁੱਟ ਦੂਰ ਖੜ੍ਹੀ ਪੁਲਿਸ ਗੱਡੀ ਵਿੱਚ ਜਾ ਡਿੱਗਿਆ। ਉਸਦੇ ਚਿਹਰੇ ‘ਤੇ ਗੰਭੀਰ ਸੱਟਾਂ ਲੱਗੀਆਂ ਅਤੇ ਇੱਕ ਲੱਤ ਟੁੱਟ ਗਈ। ਬਾਈਕ ਸਵਾਰ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਜ਼ਖਮੀ ਵਿਅਕਤੀ ਦੀ ਪਛਾਣ ਜਸਵੀਰ ਵਜੋਂ ਹੋਈ ਹੈ। ਘਟਨਾ ਮਗਰੋਂ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਤੇ CCTV ਫੁਟੇਜ ‘ਚ ਸਾਰੀ ਘਟਨਾ ਕੈਦ ਹੋ ਗਈ। ਸੀਸੀਟੀਵੀ ਫੁਟੇਜ ਵਿਚ ਦੇਖਿਆ ਜਾ ਸਕਦਾ ਹੈ ਕਿ ਤੇਜ਼ ਰਫਤਾਰ ਕਾਰ ਨੇ ਬਾਈਕ ਸਵਾਰ ਨੂੰ ਟੱਕਰ ਮਾਰੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਬਾਈਕ ਸਵਾਰ ਸੜਕ ਕਿਨਾਰੇ ਖੜ੍ਹੀ ਪੁਲਿਸ ਗੱਡੀ ‘ਤੇ ਡਿੱਗ ਗਿਆ ਤੇ ਵਾਰਦਾਤ ਨੂੰ ਅੰਜਾਮ ਦੇਣ ਦੇ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -:
























