ਅੱਜ ਤੋਂ ਨਰਾਤਿਆਂ ਦਾ ਪਾਵਨ ਤਿਓਹਾਰ ਸ਼ੁਰੂ ਹੋ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਨਰਾਤਿਆਂ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ।
PM ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ -ਤੁਹਾਨੂੰ ਸਾਰਿਆਂ ਨੂੰ ਨਰਾਤਿਆਂ ਦੀਆਂ ਬਹੁਤ ਸਾਰੀਆਂ ਸ਼ੁੱਭਕਾਮਨਾਵਾਂ। ਹਿੰਮਤ, ਸਬਰ ਤੇ ਦ੍ਰਿੜ ਇਰਾਦੇ ਨਾਲ ਭਰਪੂਰ ਇਹ ਪਵਿੱਤਰ ਤਿਉਹਾਰ ਸਾਰਿਆਂ ਦੇ ਜੀਵਨ ‘ਚ ਨਵੀਂ ਤਾਕਤ ਤੇ ਵਿਸ਼ਵਾਸ ਲਿਆਵੇ।
ਇਸੇ ਤਰ੍ਹਾਂ CM ਭਗਵੰਤ ਮਾਨ ਨੇ ਵੀ ਦੇਸ਼ ਵਾਸੀਆਂ ਨੂੰ ਨਰਾਤਿਆਂ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਲਿਖਿਆ ਮਾਤਾ ਰਾਣੀ ਆਪਣੀ ਕਿਰਪਾ ਬਣਾਈ ਰੱਖੇ ਤੇ ਸਭ ਦੀਆਂ ਮਨੋਕਾਮਨਾਵਾਂ ਪੂਰੀਆਂ ਹੋਣ।
ਵੀਡੀਓ ਲਈ ਕਲਿੱਕ ਕਰੋ -:
























