ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਚੰਡੀਗੜ੍ਹ ’ਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕੱਲ੍ਹ ਤੋਂ 10 ਲੱਖ ਦੇ ਸਿਹਤ ਬੀਮਾ ਸਕੀਮ ਦੀ ਸ਼ੁਰੂਆਤ ਹੋਵੇਗੀ । ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਤਰਨਤਾਰਨ ਤੇ ਬਰਨਾਲਾ ਤੋਂ ਸ਼ੁਰੂ ਹੋਵੇਗੀ ਤੇ ਰਜਿਸਟ੍ਰੇਸ਼ਨ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਪਾਸਪੋਰਟ ਦੀ ਕਾਪੀ ਹੋਣਾ ਲਾਜ਼ਮੀ ਹੋਵੇਗਾ।
ਦੋ ਜ਼ਿਲ੍ਹਿਆਂ ਵਿਚ ਇਸ ਯੋਜਨਾ ਨੂੰ ਲਾਗੂ ਕਰਨ ਦੇ ਬਾਅਦ ਲੋਕਾਂ ਦੇ ਸੁਝਾਅ ਲਏ ਜਾਣਗੇ। ਜੋ ਕੈਂਪ ਦੌਰਾਨ ਕਮੀ ਪੇਸ਼ੀ ਹੋਵੇਗੀ, ਉਸ ਨੂੰ ਦੂਰ ਕੀਤਾ ਜਾਵੇਗਾ। ਰਜਿਸਟ੍ਰੇਸ਼ਨ ਪੂਰਾ ਹੋਣ ਦੇ ਬਾਅਦ ਹੀ ਲੋਕਾਂ ਨੂੰ 10 ਲੱਖ ਬੀਮਾ ਕਵਰੇਜ ਦਾ ਫਾਇਦਾ ਮਿਲਣਾ ਸ਼ੁਰੂ ਹੋ ਜਾਵੇਗਾ। ਸੀਐੱਮ ਮਾਨ ਨੇ ਕਿਹਾ ਕਿ ਦੋ ਤਿੰਨ ਦਿਨ ਇਹ ਕੈਂਪ ਜਾਰੀ ਰਹਿਣਗੇ ਤਾਂ ਕਿ ਲੋਕਾਂ ਨੂੰ ਕਾਰਡ ਬਣਾਉਣ ਲਈ ਆਪਣੇ ਘਰ ਤੋਂ ਦੂਰ ਨਾ ਜਾਣਾ ਪਵੇ। ਇਸ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ ਤਾਂ ਕਿ ਹਰ ਕੋਈ ਇਸ ਸਹੂਲਤ ਦਾ ਫਾਇਦਾ ਚੁੱਕ ਸਕੇ।
ਇਹ ਵੀ ਪੜ੍ਹੋ : ‘ਆਪ’ ਨੇਤਾ ਸੁਖਵਿੰਦਰ ਸਿੰਘ ਛਿੰਦਾ ਦੇ ਘਰ ‘ਤੇ ਹ.ਮ.ਲਾ, ਚਲਾਈਆਂ ਗੋ/ਲੀਆਂ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ 3 ਸਾਲਾ ‘ਚ ਸਰਕਾਰ ਦੀਆਂ ਉਪਲਬਧੀਆਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਅਸੀਂ 881 ਆਮ ਆਦਮੀ ਕਲੀਨਿਕ ਖੋਲ੍ਹ ਚੁੱਕੇ ਹਾਂ ਤੇ ਆਉਣ ਵਾਲੇ ਦਿਨਾਂ ‘ਚ ਮੁਹੱਲਾ ਕਲੀਨਿਕਾਂ ਦੀ ਗਿਣਤੀ 1000 ਕਰਾਂਗੇ । ਹੁਣ ਸਾਰੀਆਂ ਦਵਾਈਆਂ ਮੁਹੱਲਾ ਕਲੀਨਿਕਾਂ ‘ਤੇ ਉਪਲਬਧ ਹੋਣਗੀਆਂ ਤੇ ਹੁਣ ਤੱਕ 1 ਕਰੋੜ 80 ਲੱਖ ਲੋਕ ਮੁਹੱਲਾ ਕਲੀਨਿਕਾਂ ਤੋਂ ਇਲਾਜ ਕਰਵਾ ਕੇ ਠੀਕ ਹੋ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
























