ਪੰਜਾਬ ਸਰਕਾਰ ਨੇ ਸੂਬੇ ਦੇ ਇੱਕ ਜ਼ਿਲ੍ਹੇ ਵਿੱਚ ਕੱਲ੍ਹ ਯਾਨੀ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਕਾਰਨ ਜ਼ਿਲ੍ਹੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਕੱਲ੍ਹ ਬੰਦ ਰਹਿਣਗੇ। ਦਰਅਸਲ, ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਡਿਪਟੀ ਕਮਿਸ਼ਨਰ ਫਰੀਦਕੋਟ ਨੇ 23 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2025 ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਫਰੀਦਕੋਟ ਦੇ ਸਾਰੇ ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ, ਸੇਵਾ ਕੇਂਦਰਾਂ, ਫਰੀਦ ਕੇਂਦਰਾਂ ਆਦਿ (ਬੈਂਕਿੰਗ ਖੇਤਰ ਨੂੰ ਛੱਡ ਕੇ) ਵਿੱਚ 23-09-2025 (ਮੰਗਲਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਹੜ੍ਹ ਪੀੜ੍ਹਤਾਂ ਲਈ SGPC ਨੇ ਇਕੱਠੇ ਕੀਤੇ 7 ਕਰੋੜ ਰੁ., ਧਾਮੀ ਬੋਲੇ- ‘ਮਨੁੱਖਤਾ ਦਾ ਫਰਜ਼ ਨਿਭਾ ਰਿਹੈ ਪੰਜਾਬ’
ਵੀਡੀਓ ਲਈ ਕਲਿੱਕ ਕਰੋ -:
























