ਅੰਮ੍ਰਿਤਸਰ ਦੇ ਬਿਆਸ ਜ਼ਿਲ੍ਹੇ ਦੇ ਡੇਰਾ ਰਾਧਾ ਸੁਆਮੀ ਸਤਿਸੰਗ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਜੇਲ੍ਹ ਪਹੁੰਚੇ। ਇੱਥੇ ਉਨ੍ਹਾਂ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਲਗਭਗ 35 ਮਿੰਟ ਚੱਲੀ। ਉਹ ਸਵੇਰੇ 11 ਵਜੇ ਦੇ ਕਰੀਬ ਪਹੁੰਚੇ।

ਬਾਬਾ ਗੁਰਿੰਦਰ ਸਿੰਘ ਢਿੱਲੋਂ ਸਖ਼ਤ ਸੁਰੱਖਿਆ ਹੇਠ ਆਪਣੀ ਕਾਰ ਵਿੱਚ ਜੇਲ੍ਹ ਪਹੁੰਚੇ। ਡੇਰਾ ਬਿਆਸ ਮੁਖੀ ਨੂੰ ਮਿਲਣ ਲਈ ਬਹੁਤ ਸਾਰੀਆਂ ਸੰਗਤਾਂ ਵੀ ਪਹੁੰਚੀਆਂ ਸਨ। ਜੇਲ੍ਹ ਵਿੱਚ ਬਿਕਰਮ ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਗੱਡੀ ਵਿੱਚ ਬਾਹਰ ਆਏ। ਸੰਗਤਾਂ ਨੂੰ ਦੇਖ ਕੇ ਉਹ ਗੱਡੀ ਵਿੱਚੋਂ ਉਤਰੇ ਅਤੇ ਜੇਲ੍ਹ ਦੇ ਬਾਹਰ ਬੈਠੇ ਸੰਗਤਾਂ ਨੂੰ ਦਰਸ਼ਨ ਦਿੱਤੇ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਮਿਲਣ ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
ਦੱਸ ਦੇਈਏ ਕਿ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ, 2025 ਨੂੰ ਅੰਮ੍ਰਿਤਸਰ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਹੈ। ਮਜੀਠੀਆ ਉਦੋਂ ਤੋਂ ਜੇਲ੍ਹ ਵਿੱਚ ਹਨ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਨੂੰ 2021 ਵਿੱਚ ਦਰਜ ਕੀਤੇ ਗਏ ਐਨਡੀਪੀਐਸ ਕੇਸ ਨਾਲ ਜੋੜਿਆ ਹੈ। ਉਸ ਸਮੇਂ, 200 ਤੋਂ ਵੱਧ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿੱਚ ਪੰਜਾਬ ਦੇ ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ, ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅਤੇ ਅਜਨਾਲਾ ਦੇ ਸਾਬਕਾ ਵਿਧਾਇਕ ਸ਼ਾਮਲ ਸਨ।
ਵੀਡੀਓ ਲਈ ਕਲਿੱਕ ਕਰੋ -:
























