ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕੀਤਾ। ਇਸ ਤੋਂ ਬਾਅਦ ਹਾਈਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 29 ਸਤੰਬਰ ਨੂੰ ਹੋਣੀ ਤੈਅ ਕੀਤੀ ਹੈ। ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਦੱਸ ਦੇਈਏ ਕਿ ਬੀਤੀ 25 ਜੂਨ ਨੂੰ ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ‘ਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮਜੀਠੀਆ ਵਲੋਂ ਅਗਾਊਂ ਜ਼ਮਾਨਤ ਪਟੀਸ਼ਨ ਅੰਮ੍ਰਿਤਸਰ ‘ਚ ਦਰਜ ਇੱਕ ਐੱਫ.ਆਈ.ਆਰ. ਦੇ ਜਵਾਬ ਵਿੱਚ ਹਾਈਕੋਰਟ ‘ਚ ਦਾਇਰ ਕੀਤੀ ਗਈ ਸੀ। ਇਸ ਵਿੱਚ ਉਨ੍ਹਾਂ ‘ਤੇ ਵਿਜੀਲੈਂਸ ਜਾਂਚ ‘ਚ ਰੁਕਾਵਟ ਪਾਉਣ ਦਾ ਦੋਸ਼ ਲਾਇਆ ਗਿਆ ਸੀ।
ਇਹ ਵੀ ਪੜ੍ਹੋ : ਫਿਰੋਜ਼ਪੁਰ ਤੋਂ ਦਿੱਲੀ ਤੱਕ ਚੱਲੇਗੀ ਵੰਦੇ ਭਾਰਤ ਟ੍ਰੇਨ, 6 ਘੰਟੇ 40 ਮਿੰਟ ‘ਚ ਤੈਅ ਹੋਵੇਗਾ ਸਫ਼ਰ; ਕੇਂਦਰੀ ਰੇਲ ਮੰਤਰੀ ਨੇ ਦਿੱਤੀ ਜਾਣਕਾਰੀ
ਬਿਕਰਮ ਮਜੀਠੀਆ ਨੇ ਪਹਿਲਾਂ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਪਰ ਅੰਮ੍ਰਿਤਸਰ ਦੀ ਹੇਠਲੀ ਅਦਾਲਤ ਵੱਲੋਂ ਇਸਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
























