ਪੰਜਾਬ ਵਿੱਚ ਖਾਲੀ ਹੋਈ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਮਨੀ ਚੋਣ ਲਈ 24 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। 6 ਅਕਤੂਬਰ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। 13 ਅਕਤੂਬਰ ਤੱਕ ਨਾਮਜ਼ਦਗੀ ਭਰੀ ਜਾ ਸਕੇਗੀ। ਚੋਣ ਕਮਿਸ਼ਨ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਲੁਧਿਆਣਾ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਦੇ ਅਨੁਸਾਰ, ‘ਆਪ’ ਨੇਤਾ ਸੰਜੀਵ ਅਰੋੜਾ ਨੇ 1 ਜੁਲਾਈ, 2025 ਤੋਂ ਆਪਣੀ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ : H1B VISA ਵੀਜ਼ਾ ਲਾਟਰੀ ਸਿਸਟਮ ਨੂੰ ਖਤਮ ਕਰਨ ਜਾ ਰਹੇ ਟਰੰਪ, ਹੁਣ ਹੁਨਰ ਤੇ ਸੈਲਰੀ ਦੇ ਆਧਾਰ ‘ਤੇ ਤੈਅ ਹੋਵੇਗਾ ਵੀਜ਼ਾ
ਇਸ ਸੀਟ ਲਈ ਉਪ ਚੋਣ ਇਸ ਸਾਲ ਜੂਨ ਵਿੱਚ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਮੌਤ ਤੋਂ ਬਾਅਦ ਹੋਈ ਸੀ। ਪਾਰਟੀ ਨੇ ਆਪਣੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਸੀ। ਅਰੋੜਾ ਨੇ 19 ਜੂਨ ਨੂੰ ਹੋਈ ਉਪ ਚੋਣ 10,637 ਵੋਟਾਂ ਦੇ ਫਰਕ ਨਾਲ ਜਿੱਤੀ ਸੀ। ਇਸ ਤੋਂ ਬਾਅਦ, ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਉਦਯੋਗ ਅਤੇ ਪ੍ਰਵਾਸੀ ਭਾਰਤੀਆਂ ਦਾ ਮੰਤਰੀ ਨਿਯੁਕਤ ਕੀਤਾ।
ਵੀਡੀਓ ਲਈ ਕਲਿੱਕ ਕਰੋ -:
























