ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਗਏ ਹਨ। ਮੀਟਿੰਗ ਵਿੱਚ ਕੈਬਨਿਟ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਵਿਜੀਲੈਂਸ ਬਿਊਰੋ ਨੇ ਜੂਨ 2022 ਵਿੱਚ ਧਰਮਸੋਤ ਵਿਰੁੱਧ ਐਫਆਈਆਰ ਦਰਜ ਕੀਤੀ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਧਰਮਸੋਤ ਨੇ 1.67 ਕਰੋੜ ਰੁਪਏ ਦੀ ਰਿਸ਼ਵਤ ਲਈ ਸੀ। ਸਰਕਾਰੀ ਬੁਲਾਰੇ ਅਨੁਸਾਰ, ਧਰਮਸੋਤ ਵਿਰੁੱਧ ਪੀਐਮਐਲਏ 2022 ਤਹਿਤ ਵੀ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਨੇ ਰਾਜਪਾਲ ਨੂੰ ਉਨ੍ਹਾਂ ‘ਤੇ ਮੁਕੱਦਮਾ ਚਲਾਉਣ ਦੀ ਸਿਫਾਰਸ਼ ਭੇਜੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਰਾਜਸਭਾ ਸੀਟ ਲਈ ਜ਼ਿਮਨੀ ਚੋਣ ਲਈ ਤਰੀਕ ਦਾ ਹੋਇਆ ਐਲਾਨ, ਇਸ ਦਿਨ ਪੈਣਗੀਆਂ ਵੋਟਾਂ
ਵੀਡੀਓ ਲਈ ਕਲਿੱਕ ਕਰੋ -:
























