ਬਰਨਾਲਾ ਦੇ ਧਨੌਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਆਪਣੀ ਭੈਣ ਨੂੰ ਮਿਲਣ ਜਾ ਰਿਹਾ ਸੀ ਕਿ ਉਸ ਦੀ ਕਾਰ ਰਸਤੇ ਵਿਚ ਬੇਕਾਬੂ ਹੋ ਕੇ ਡਰੇਨ ‘ਚ ਡਿੱਗ ਗਈ ਜਿਸ ਨਾਲ ਕਾਰ ਨੂੰ ਅੱਗ ਲੱਗ ਗਈ ਨੌਜਵਾਨ ਦੀ ਅੱਗ ‘ਚ ਝੁਲਸਣ ਕਾਰਨ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਸੁਨਾਮ ਦੇ ਹਨੀ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਬਰਨਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਇਹ ਹਾਦਸਾ ਵਾਪਰਿਆ ਹੈ। ਮੌਕੇ ‘ਤੇ ਮੌਜੂਦ ਲੋਕਾਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ਨੂੰ ਬੁਝਾਇਆ ਗਿਆ ਪਰ ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਗਿਆ ਉਦੋਂ ਤੱਕ ਹਨੀ ਸਿੰਘ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਗਈ।
ਇਹ ਵੀ ਪੜ੍ਹੋ : ‘ਪੰਜਾਬੀ ਕਦੇ ਦੇਸ਼ ਖ਼ਿਲਾਫ਼ ਨਹੀਂ ਜਾ ਸਕਦੇ’, ਦਿਲਜੀਤ ਦੁਸਾਂਝ ਨੇ ਭਾਰਤ ਪਾਕਿਸਤਾਨ ਮੈਚ ਨੂੰ ਲੈ ਕੇ ਚੁੱਕੇ ਸਵਾਲ
ਮ੍ਰਿਤਕ ਹਨੀ ਸਿੰਘ ਦੇ ਪਿਤਾ ਨੇ ਦੱਸਿਆ ਕਿ ਅਜੇ ਮੇਰਾ ਪੁੱਤਰ ਕੁਆਰਾ ਸੀ ਤੇ ਉਹ ਡਰਾਈਵਰ ਦਾ ਕੰਮ ਕਰਦਾ ਸੀ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਆਈਪੀਸੀ ਦੀ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























