ਬੇਅਦਬੀ ਦੇ ਮਾਮਲਿਆਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਸੁਪਰੀਮ ਕੋਰਟ ਵਿਚ ਬੇਅਦਬੀ ਮਾਮਲਿਆਂ ‘ਤੇ ਸੁਣਵਾਈ ਹੋਈ ਹੈ ਤੇ ਕੋਰਟ ਵੱਲੋਂ ਹੁਕਮ ਦਿੱਤਾ ਗਿਆ ਹੈ ਕਿ ਬੇਅਦਬੀ ਨਾਲ ਜੁੜੇ ਮਾਮਲੇ ਪੰਜਾਬ ਤੋਂ ਚੰਡੀਗੜ੍ਹ ਸ਼ਿਫਟ ਨਹੀਂ ਕੀਤੇ ਜਾਣਗੇ।
ਦੱਸ ਦੇਈਏ ਕਿ ਪਹਿਲਾਂ ਬੇਅਦਬੀ ਦੇ ਮਾਮਲੇ ਚੰਡੀਗੜ੍ਹ ਸ਼ਿਫਟ ਕਰਨ ਦੇ ਹੁਕਮ ਦੇ ਸਨ। ਇਸ ਲਈ ਸੇਵਕ ਸਿੰਘ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਪਾਈ ਸੀ ਪਰ ਹੁਣ ਅਦਾਲਤ ਨੇ ਸਥਿਤੀ ਜਿਉਂ ਦੀ ਤਿਉਂ ਰੱਖਣ ਦਾ ਹੁਕਮ ਦਿੱਤਾ ਗਿਆ ਹੈ ਤੇ ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਇਸ ਸਾਲ 17 ਮਾਰਚ ਨੂੰ ਇੱਕ ਆਦੇਸ਼ ਵਿੱਚ ਕੇਸਾਂ ਦੇ ਤਬਾਦਲੇ ਲਈ ਕਈ ਪਟੀਸ਼ਨਾਂ ਨੂੰ ਮਨਜ਼ੂਰੀ ਦੇ ਦਿੱਤੀ ਸੀ। ਫਰੀਦਕੋਟ ਬੇਅਦਬੀ ਦੇ ਮਾਮਲਿਆਂ ਨੂੰ ਪਹਿਲਾਂ ਚੰਡੀਗੜ੍ਹ ਸ਼ਿਫਟ ਕਰ ਦਿੱਤਾ ਗਿਆ ਸੀ। ਮੋਗਾ ਜ਼ਿਲ੍ਹੇ ਤੋਂ ਸੇਵਕ ਸਿੰਘ ਵੱਲੋਂ ਪੇਸ਼ ਹੁੰਦੇ ਹੋਏ ਸੀਨੀਅਰ ਵਕੀਲ ਐਚਐਸ ਫੂਲਕਾ ਨੇ ਸੁਪਰੀਮ ਕੋਰਟ ਵਿੱਚ ਕਿਹਾ ਕਿ ਪੰਜਾਬ ਵਿੱਚ ਮੁਕੱਦਮੇ ਲਈ ਮਾਹੌਲ ਅਨੁਕੂਲ ਸੀ। ਉਨ੍ਹਾਂ ਹੈਰਾਨੀ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਨੇ ਬੇਅਦਬੀ ਦੇ ਦੋਸ਼ੀਆਂ ਅਤੇ ਡੇਰਾ ਸੱਚਾ ਸੌਦਾ ਦੇ ਮੈਂਬਰਾਂ ਦੇ ਵਕੀਲਾਂ ਦੇ ਦਾਅਵੇ ਨੂੰ ਸਵੀਕਾਰ ਕਰ ਲਿਆ। ਉਸਨੇ ਪੰਜਾਬ ਸਰਕਾਰ ਨੂੰ ਬਠਿੰਡਾ ਅਤੇ ਫਰੀਦਕੋਟ ਜ਼ਿਲ੍ਹਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਅਪੀਲਾਂ ਦਾਇਰ ਕਰਨ ਲਈ ਲਿਖਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























