ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਇੱਕ ਐੱਨ.ਆਰ.ਆਈ. ਵਿਅਕਤੀ ਅਤੇ ਉਸਦੇ ਘਰ ਦੀ ਕੇਅਰ ਟੇਕਰ ਮਹਿਲਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋਣ ਦੀ ਘਟਨਾ ਸਾਹਮਣੇ ਆਈ ਹੈ। ਲਾਸ਼ਾਂ ਕੋਲੋ ਆ ਰਹੀ ਬਦਬੂ ਕਾਰਨ ਕਤਲ ਦੀ ਘਟਨਾ ਕੁਝ ਦਿਨ ਪੁਰਾਣੀ ਜਾਪ ਰਹੀ ਹੈ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮ੍ਰਿਤਕ ਐੱਨ.ਆਰ.ਆਈ. ਦੀ ਪਛਾਣ ਘਰ ਦੇ ਮਾਲਕ ਸੰਤੋਖ ਸਿੰਘ (65) ਪੁੱਤਰ ਗਿਆਨ ਸਿੰਘ ਵਜੋਂ ਹੋਈ ਹੈ ਜੋ ਕੈਨੇਡਾ ਵਿਚ ਰਹਿ ਰਿਹਾ ਹੈ ਤੇ ਪਿਛਲੇ ਕਰੀਬ ਤਿੰਨ ਮਹੀਨੇ ਤੋਂ ਪਿੰਡ ਆਇਆ ਹੋਇਆ ਸੀ। ਮ੍ਰਿਤਕ ਔਰਤ ਦੀ ਪਛਾਣ ਮਨਜੀਤ ਕੌਰ (46) ਪਤਨੀ ਲਖਵਿੰਦਰ ਸਿੰਘ ਪਿੰਡ ਬਾਠ (ਨੂਰਮਹਿਲ) ਵਜੋਂ ਹੋਈ ਹੈ ਜੋ ਸੰਤੋਖ ਸਿੰਘ ਦੇ ਘਰ ’ਚ ਕੇਅਰ ਟੇਕਰ ਵਜੋਂ ਰਹਿ ਰਹੀ ਸੀ।
ਇਹ ਵੀ ਪੜ੍ਹੋ : ਜ਼ਿੰਦਗੀ ਦੀ ਜੰਗ ਹਾਰਿਆ 8 ਸਾਲਾ ਅਭਿਜੋਤ, ਕਿਡਨੀ ਦੀ ਬਿਮਾਰੀ ਤੋਂ ਸੀ ਪੀੜਤ, ਅਦਾਕਾਰ ਸੋਨੂੰ ਸੂਦ ਨੇ ਜਤਾਇਆ ਦੁੱਖ
ਇਸ ਘਟਨਾ ਦਾ ਉਸ ਸਮੇਂ ਲੱਗਾ ਜਦੋਂ ਸਵੇਰ ਸਮੇਂ ਮਨਜੀਤ ਕੌਰ ਦੀਆਂ ਕੁੜੀਆਂ ਨੇ ਮਕਾਨ ਨੂੰ ਬਾਹਰੋਂ ਬੰਦ ਹੋਣ ’ਤੇ ਕੁੰਡਾ ਖੜਕਾਇਆ। ਜਦੋ ਕੋਈ ਜਵਾਬ ਨਹੀਂ ਆਇਆ ਤਾਂ ਉਨ੍ਹਾਂ ਨੇ ਕੰਧ ਟੱਪ ਕੇ ਅੰਦਰ ਜਾ ਕੇ ਦੇਖਿਆ ਤਾਂ ਘਰ ਦੇ ਅੰਦਰ ਸੰਤੋਖ ਸਿੰਘ ਤੇ ਮਨਜੀਤ ਕੌਰ ਦੀਆਂ ਲਾਸ਼ਾ ਪਈਆਂ ਸਨ ਜਿਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਸਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡਾ. ਮੁਕੇਸ਼ ਕੁਮਾਰ ਐੱਸ.ਪੀ. (ਡੀ), ਜਸਪ੍ਰੀਤ ਸਿੰਘ ਡੀ.ਐੱਸ.ਪੀ. ਗੜ੍ਹਸ਼ੰਕਰ, ਐੱਸ.ਐੱਚ.ਓ. ਗਗਨਦੀਪ ਸਿੰਘ ਸੇਖੋਂ ਪੁਲਿਸ ਫੋਰਸ ਸਮੇਤ ਮੌਕੇ ’ਤੇ ਪਹੁੰਚਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























