ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅਜਨਾਲਾ ਵਿਖੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅਜਨਾਲਾ ਹਲਕੇ ਦੇ ਲਗਭਗ 100 ਤੋਂ ਵੱਧ ਪਿੰਡਾਂ ਵਿੱਚ ਚਾਰੇ ਦੀ ਸਹਾਇਤਾ ਪਹੁੰਚਾਈ ਜਾ ਰਹੀ ਹੈ। ਇਸ ਦੇ ਨਾਲ ਹੀ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਲਈ ਅਕਾਲੀ ਦਲ ਵੱਲੋਂ ਕਣਕ ਦੀ ਬਜਾਈ ਲਈ ਬੀਜ ਵੀ ਭੇਜੇ ਜਾਣਗੇ। ਇਨ੍ਹਾਂ ਦੇ ਨਾਲ ਹੀ ਜਿਹੜੇ ਲੋੜਵੰਦ ਪਰਿਵਾਰਾਂ ਨੂੰ ਵੱਡਾ ਨੁਕਸਾਨ ਝੱਲਣਾ ਪਿਆ ਹੈ, ਉਨ੍ਹਾਂ ਵਿੱਚੋਂ 50 ਹਜ਼ਾਰ ਪਰਿਵਾਰਾਂ ਨੂੰ ਕਣਕ ਦੀ ਸਹਾਇਤਾ ਵੀ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅਗਲੇ ਕੁਝ ਦੋ ਦਿਨਾਂ ਦੇ ਅੰਦਰ ਅਕਾਲੀ ਦਲ ਵੱਲੋਂ 112 ਮੈਡੀਕਲ ਕੈਂਪ ਟੀਮਾਂ ਪੂਰੇ ਪੰਜਾਬ ਦੇ ਹੜ੍ਹ ਪੀੜਤ ਪਿੰਡਾਂ ਵਿੱਚ ਭੇਜੀਆਂ ਜਾਣਗੀਆਂ, ਜਿੱਥੇ ਲੋਕਾਂ ਨੂੰ ਮੁਫ਼ਤ ਇਲਾਜ ਤੇ ਦਵਾਈਆਂ ਦੀ ਸਹੂਲਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਯੂਥ ਅਕਾਲੀ ਦਲ ਦੀਆਂ ਟੀਮਾਂ ਵੱਲੋਂ ਹਰ ਪ੍ਰਭਾਵਿਤ ਪਿੰਡ ਵਿੱਚ ਫੋਗਿੰਗ ਮੁਹਿੰਮ ਚਲਾਈ ਜਾਵੇਗੀ, ਤਾਂ ਜੋ ਹੜ੍ਹਾਂ ਤੋਂ ਬਾਅਦ ਪੈਦਾ ਹੋਣ ਵਾਲੀਆਂ ਬੀਮਾਰੀਆਂ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੇ ਕਾਫ਼ਿਲੇ ਨਾਲ ਵੱਡਾ ਹਾ.ਦ/ਸਾ, DSP ਦੀ ਥਾਰ ਬੱਸ ‘ਚ ਵੱ/ਜੀ, ਕੁਝ ਪੁਲਿਸ ਮੁਲਾਜ਼ਮ ਹੋਏ ਜ਼ਖਮੀ
ਸ. ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੁਹਾਡੀ ਆਪਣੀ ਪਾਰਟੀ ਹੈ। ਪੰਜਾਬ ‘ਚ ਜਿੰਨਾ ਵੀ ਕੁਝ ਬਣਿਆ ਹੈ ਉਹ ਸ਼੍ਰੋਮਣੀ ਅਕਾਲੀ ਦਲ ਨੇ ਬਣਾਇਆ ਹੈ। ਜੇ ਅਜੇ ਵੀ ਤੁਸੀਂ ਪੰਜਾਬ ਨੂੰ ਬਚਾਉਣਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਨੂੰ ਤਕੜਾ ਕਰੋ ਤੇ ਜੇ ਤੁਹਾਨੂੰ ਕਿਸੇ ਵੀ ਚੀਜ਼ ਦੀ ਜ਼ਰੂਰਤ ਹੈ ਤਾਂ ਅਸੀਂ ਦੇਵਾਂਗੇ। ਅਸੀਂ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦੇਵਾਂਗੇ। ਉਨ੍ਹਾਂ ਕਿਹਾ ਕਿ ਦੁਨੀਆ ‘ਚ ਕਿਤੇ ਵੀ ਮੁਸ਼ਕਿਲ ਆਉਂਦੀ ਹੈ ਤਾਂ ਪੰਜਾਬੀ ਸਭ ਤੋਂ ਪਹਿਲਾ ਅੱਗੇ ਜਾਂਦੇ ਹਨ ਪਰ ਜਦੋਂ ਆਪਣੇ ‘ਤੇ ਮੁਸ਼ਕਿਲ ਆਈ ਤਾਂ ਮਦਦ ਕਰਨ ਲਈ ਕੋਈ ਨਹੀਂ ਅੱਗੇ ਆਇਆ। ਔਖੇ ਸਮੇਂ ‘ਚ ਅਸੀਂ ਖੁਦ ਇੱਕ-ਦੂਜੇ ਦੀ ਬਾਂਹ ਫੜੀ। ਜਿਸ ਤਰੀਕੇ ਨਾਲ ਸਾਡੀ ਕੌਮ ਨੇ ਇੱਕ-ਦੂਜੇ ਦੀ ਮਦਦ ਕੀਤੀ ਅਜਿਹੀ ਮਿਸਾਲ ਕਿਤੇ ਵੀ ਨਹੀਂ ਮਿਲਣੀ। ਮੈਨੂੰ ਆਪਣੀ ਪੰਜਾਬੀ ਕੌਮ ‘ਤੇ ਮਾਣ ਹੈ।
ਵੀਡੀਓ ਲਈ ਕਲਿੱਕ ਕਰੋ -:
























