ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਿਮਾਚਲ ਪ੍ਰਦੇਸ਼ ਦੇ ਬੱਸੀ ਵਿਚ ਐਕਸੀਡੈਂਟ ਹੋ ਗਿਆ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਵੰਦਾ ਹਿਮਾਚਲ ਵਿਚ ਬਾਈਕ ‘ਤੇ ਬੱਦੀ ਤੋਂ ਸ਼ਿਮਲਾ ਜਾ ਰਹੇ ਹਨ। ਇਸੇ ਦੌਰਾਨ ਇਹ ਹਾਦਸਾ ਹੋਇਆ ਹੈ।
ਹੁਣ ਜਵੰਦਾ ਦਾ ਫੋਰਟਿਸ ਹਸਪਤਾਲ ਵਿਚ ਇਲਾਜ ਕਰ ਰਹੇ ਡਾਕਟਰਾਂ ਨੇ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜਵੰਦਾ ਵੈਂਟੀਲੇਟਰ ‘ਤੇ ਹਨ ਤੇ ਹਾਲਤ ਕਾਫੀ ਨਾਜ਼ੁਕ ਹੈ। ਉਨ੍ਹਾਂ ਦੇ ਸਿਰ ਤੇ ਰੀੜ੍ਹ ਦੀ ਹੱਡੀ ‘ਤੇ ਸੱਟਾਂ ਲੱਗੀਆਂ ਹਨ। ਹਾਦਸੇ ਮਗਰੋਂ ਰਾਜਵੀਰ ਜਵੰਦਾ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਸੀ। ਜਿਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਜਿਸ ਕਰਕੇ ਉਨ੍ਹਾਂ ਦੀ ਹਾਲਤ ਹੋਰ ਗੰਭੀਰ ਹੋ ਗਈ ਜਿਸ ਦੇ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਸ਼ਿਫਟ ਕਰ ਦਿੱਤਾ ਗਿਆ। ਅੱਜ ਦੁਪਿਹਰ 1.45 ਵਜੇ ਦੇ ਕਰੀਬ ਜਵੰਦਾ ਨੂੰ ਐਮਰਜੈਂਸੀ ਵਿਚ ਸ਼ਿਫਟ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬੀ ਗਾਇਕ ਰਾਜਵੀਰ ਜਵੰਧਾ ਦਾ ਹੋਇਆ ਐਕ.ਸੀ/ਡੈਂਟ, ਮੋਹਾਲੀ ਫੋਰਟਿਸ ਹਸਪਤਾਲ ‘ਚ ਦਾਖਲ, ਹਾਲਤ ਨਾਜ਼ੁਕ
ਦੱਸ ਦੇਈਏ ਕਿ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਗੁਰੂ ਘਰ ਵਿਚ ਅਰਦਾਸਾਂ ਹੋ ਰਹੀਆਂ ਹਨ ਤੇ ਹਾਦਸੇ ਦਾ ਪਤਾ ਲੱਗਦੇ ਹੀ ਸਿੰਗਰ ਕੰਵਰ ਗਰੇਵਾਲ, ਕੁਲਵਿੰਦਰ ਬਿੱਲਾ, ਕਰਮਜੀਤ ਅਨਮੋਲ, ਆਰ ਨੈੱਟ, ਸੁਰਜੀਤ ਖਾਨ ਤੇ ਮਲਕੀਨ ਰੌਨੀ ਵੀ ਫੋਰਟਿਸ ਹਸਪਤਾਲ ਪਹੁੰਚ ਗਏ ਹਨ। ਸਾਰਿਆਂ ਗਾਇਕਾਂ ਵੱਲੋਂ ਜਵੰਦਾ ਦੀ ਸਿਹਤਯਾਬੀ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਉਹ ਜਲਦ ਠੀਕ ਹੋ ਕੇ ਘਰ ਪਰਤਣ। ਹਾਦਸਾ ਕਿਵੇਂ ਵਾਪਰਿਆ, ਇਸ ਬਾਰੇ ਅਜੇ ਤੱਕ ਸਪਸ਼ੱਟ ਜਾਣਕਾਰੀ ਹਾਸਲ ਨਹੀਂ ਹੋ ਸਕੀ ਹੈ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਬਾਈਕ ਅੱਗੇ ਗਾਂ ਆ ਗਈ ਸੀ ਜਿਸ ਕਰਕੇ ਹਾਦਸਾ ਵਾਪਰ ਗਿਆ।
ਵੀਡੀਓ ਲਈ ਕਲਿੱਕ ਕਰੋ -:
























