ਪੰਜਾਬੀ ਗਾਇਕ ਰਾਜਵੀਰ ਜਵੰਦਾ ਨਾਲ ਵਾਪਰੇ ਸੜਕ ਹਾਦਸੇ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕੀਤੀ ਜਿਸ ਵਿਚ ਉਨ੍ਹਾਂ ਨੇ ਜਵੰਦਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ।
ਟਵੀਟ ਕਰਦਿਆਂ ਸੀਐੱਮ ਮਾਨ ਨੇ ਲਿਖਿਆ ਹਿਮਾਚ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਹਾਦਸੇ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਗੰਭੀਰ ਸੱਟਾਂ ਲੱਗਣ ਦੀ ਖਬਰ ਮਿਲੀ ਹੈ। ਜਿਸ ਦੌਰਾਨ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਮੈਂ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਦੁਆ ਹਾਂ ਕਿ ਉਹ ਜਲਦ ਠੀਕ ਹੋ ਕੇ ਮੁੜ ਆਪਣੇ ਪ੍ਰਸ਼ੰਸਕਾਂ ਤੇ ਪਰਿਵਾਰਕ ਮੈਂਬਰਾਂ ਵਿਚਕਾਰ ਪਹੁੰਚਣ।
ਇਹ ਵੀ ਪੜ੍ਹੋ : ‘ਜੇ ਮੈਨੂੰ ਅਮਰੀਕਾ ਵਾਪਿਸ ਨਹੀਂ ਭੇਜਣਾ ਤਾਂ….’-ਡਿਪੋਰਟ ਹੋਣ ਮਗਰੋਂ ਹਰਜੀਤ ਕੌਰ ਨੇ ਸੁਣਾਈ ਦਰਦ ਭਰੀ ਦਾਸਤਾਨ
ਦੱਸ ਦੇਈਏ ਕਿ ਹਿਮਾਚਲ ਦੇ ਬੱਦੀ ਨੇੜੇ ਰਾਜਵੀਰ ਜਵੰਦਾ ਨਾਲ ਹਾਦਸਾ ਵਾਪਰਿਆ ਹੈ। ਉਹ ਬਾਈਕ ‘ਤੇ ਸਵਾਰ ਸਨ। ਹਾਦਸੇ ਦੌਰਾਨ ਜਵੰਦਾ ਦੇ ਰੀੜ੍ਹ ਦੀ ਹੱਡੀ ਤੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਕਰਕੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਵੰਦਾ ਲਗਾਤਾਰ ਡਾਕਟਰਾਂ ਦੀ ਨਿਗਰਾਨੀ ਵਿਚ ਹਨ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਡਾਕਟਰਾਂ ਦਾ ਕਹਿਣਾ ਹੈ ਕਿ ਫੋਰਟਿਸ ਹਸਪਤਾਲ ਲਿਆਉਣ ਤੋਂ ਪਹਿਲਾਂ ਗਾਇਕ ਜਵੰਦਾ ਨੂੰ ਹਾਰਟ ਅਟੈਕ ਵੀ ਆਇਆ ਸੀ, ਜਿਸ ਕਰਕੇ ਹੁਣ ਹੁਣ ਵੈਂਟੀਲੇਟਰ ਸਪੋਰਟ ‘ਤੇ ਹਨ।
ਵੀਡੀਓ ਲਈ ਕਲਿੱਕ ਕਰੋ -:
























