ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੰਦੀਪ ਸਿੰਘ ਏ.ਆਰ. ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਸੰਦੀਪ ਸਿੰਘ ਏ.ਆਰ. ਨੂੰ ਵਿਧਾਨ ਸਭਾ ਹਲਕਾ ਜੰਡਿਆਲਾ (ਐਸ.ਸੀ.) ਦਾ ਇੰਚਾਰਜ ਲਗਾਇਆ ਗਿਆ ਹੈ। ਡਾ. ਦਲਜੀਤ ਚੀਮਾ ਨੇ ਆਪਣੇ X ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਡਾ. ਦਲਜੀਤ ਚੀਮਾ ਨੇ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰੇ ਤੋਂ ਬਾਅਦ ਐਲਾਨ ਕੀਤਾ ਕਿ ਨੌਜਵਾਨ ਅਤੇ ਮਿਹਨਤੀ ਆਗੂ ਸ. ਸੰਦੀਪ ਸਿੰਘ ਏ.ਆਰ. ਜੰਡਿਆਲਾ (ਐਸ.ਸੀ.) ਵਿਧਾਨ ਸਭਾ ਹਲਕੇ ਦੇ ਇੰਚਾਰਜ ਹੋਣਗੇ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਸ. ਮਲਕੀਤ ਸਿੰਘ ਏ.ਆਰ. ਵੀ ਇਸ ਹਲਕੇ ਦੀ ਵਿਧਾਇਕ ਵਜੋਂ ਨੁਮਾਇੰਦਗੀ ਕਰ ਚੁੱਕੇ ਹਨ।
ਇਹ ਵੀ ਪੜ੍ਹੋ : ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਨਣਗੇ CM ਮਾਨ, ਥੋੜ੍ਹੀ ਦੇਰ ‘ਚ ਪਹੁੰਚਣਗੇ ਫੋਰਟਿਸ ਹਸਪਤਾਲ
ਵੀਡੀਓ ਲਈ ਕਲਿੱਕ ਕਰੋ -:
























