ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਦਾ ਹਾਲ ਜਾਨਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੋਰਟਿਸ ਹਸਪਤਾਲ ਪਹੁੰਚੇ। ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਨੇ ਗਾਇਕ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ। ਜਵੰਦਾ ਦਾ ਹਾਲ ਜਾਨਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਗਾਇਕ ਦੀ ਹਾਲਤ ਵਿੱਚ ਕੱਲ੍ਹ ਨਾਲੋਂ ਥੋੜ੍ਹਾ ਸੁਧਾਰ ਹੈ।
CM ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਰਾਜਵੀਰ ਦੀ ਸਿਹਤ ‘ਚ ਕੱਲ੍ਹ ਨਾਲੋਂ ਬਿਹਤਰ ਹੈ। ਇਹ ਸਭ ਦੀਆਂ ਦੁਆਵਾਂ ਦਾ ਅਸਰ ਹੈ। ਡਾਕਟਰਾਂ ਮੁਤਾਬਕ ਕੱਲ੍ਹ ਰਾਜਵੀਰ ਦਾ ਦਿਲ ਕੰਮ ਨਹੀਂ ਕਰ ਰਿਹਾ ਸੀ। ਰਾਜਵੀਰ ਦੇ ਸਿਰ, ਗਰਦਨ ਤੇ ਰੀਡ ਦੀ ਹੱਡੀ ‘ਤੇ ਸੱਟ ਹੈ। ਹੁਣ ਉਸਦੀ ਦਿਲ ਦੀ ਧੜਕਨ ਵੀ ਸਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਅਸੀਂ ਦੁਆ ਕਰਦੇ ਹਾਂ ਕਿ ਰਾਜਵੀਰ ਜਲਦੀ ਠੀਕ ਹੋ ਕੇ ਮੁੜ ਆਪਣੀ ਮਾਂ ਬੋਲੀ ਦੇ ਗੀਤ ਗਾਵੇ ਅਤੇ ਦੁਨੀਆ ਭਰ ਵਿੱਚ ਪੰਜਾਬੀ ਸੱਭਿਆਚਾਰ ਨੂੰ ਲੈ ਕੇ ਜਾਵੇ। ਮੁੱਖ ਮੰਤਰੀ ਨੇ ਅਪੀਲ ਕਰਦਿਆਂ ਕਿਹਾ ਕਿ ਕੁਝ ਵਿਊਜ਼ ਲੈਣ ਲਈ ਝੂਠੀਆਂ ਖਬਰਾਂ ਨਾ ਫੈਲਾਓ। ਝੂਠੀਆਂ ਖਬਰਾਂ ਨਾਲ ਪਰਿਵਾਰ ਨੂੰ ਬਹੁਤ ਦੁੱਖ ਹੁੰਦਾ ਹੈ।
ਇਹ ਵੀ ਪੜ੍ਹੋ : ਪਨਸਪ ’ਚ ਹੋਏ ਫਰਜ਼ੀਵਾੜੇ ਨੂੰ ਲੈ ਕੇ CM ਮਾਨ ਦਾ ਵੱਡਾ ਐਕਸ਼ਨ, 5 ਅਧਿਕਾਰੀਆਂ ਨੂੰ ਕੀਤਾ ਸਸਪੈਂਡ
ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਲ ਹੀ ਵਿੱਚ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ। ਉਨ੍ਹਾਂ ਨੂੰ ਉਹ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਆਪਣੀ ਬਾਈਕ ਚਲਾਉਂਦੇ ਸਮੇਂ ਸੜਕ ਤੋਂ ਡਿੱਗ ਗਏ। ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ। ਰਾਜਵੀਰ ਜਵੰਦਾ ਫੋਰਟਿਸ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਹੈ ਅਤੇ ਐਡਵਾਂਸਡ ਲਾਈਫ ਸਪੋਰਟ ‘ਤੇ ਹੈ।
ਵੀਡੀਓ ਲਈ ਕਲਿੱਕ ਕਰੋ -:
























