ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਹੜ੍ਹਾਂ ‘ਤੇ ਬੁਲਾਏ ਗਏ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦਾ ਅੱਜ ਦੂਜਾ ਤੇ ਆਖਰੀ ਦਿਨ ਹੈ ਜਿਸ ਵਿਚ ਹੜ੍ਹਾਂ ‘ਤੇ ਚਰਚਾ ਹੋ ਰਹੀ ਹੈ। ਭਾਜਪਾ ਨੇ ਇਸ ਸੈਸ਼ਨ ਦਾ ਬਾਈਕਾਟ ਕੀਤਾ ਹੈ। ਵਿਰੋਧੀ ਧਿਰ ਵੱਲੋਂ ਸੈਸ਼ਨ ਵਿਚ ਕਾਫੀ ਹੰਗਾਮਾ ਕੀਤਾ ਗਿਆ।ਸੈਸ਼ਨ ਦੀ ਕਾਰਵਾਈ ਦੌਰਾਨ ‘ਆਪ’ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਪੰਜਾਬ ਨੂੰ ਕੰਗਲਾ ਕਹੇ ਜਾਣ ‘ਤੇ ਭੜਕੇ ਤੇ ਉਨ੍ਹਾਂ ਨੇ ਵਿਰੋਧੀ ਧਿਰ ਨੂੰ ਇਸ ਲਈ ਮਾਫੀ ਮੰਗਣ ਲਈ ਕਿਹਾ।
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਨੂੰ ‘ਕੰਗਲਾ’ ਕਹਿਣ ‘ਤੇ ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਕਦੇ ਵੀ ਕੰਗਲਾ ਨਹੀਂ ਹੋ ਸਕਦਾ। ਪੰਜਾਬ ਡਿੱਗ-ਡਿੱਗ ਕੇ ਉੱਠਿਆ ਹੈ ਤੇ ਵਸਿਆ ਹੈ। ਜਦੋ ਕੋਈ ਕਿਸ਼ਤੀਆਂ ਲੈ ਕੇ ਪਾਣੀ ‘ਚ ਬੈਠੇ ਲੋਕਾਂ ਨੂੰ ਕੱਢਣ ਜਾਂਦੇ ਸੀ ਤਾਂ ਮਾਵਾਂ ਪਹਿਲਾਂ ਉਨ੍ਹਾਂ ਨੂੰ ਚਾਹ ਪੁੱਛਦੀਆਂ ਸਨ। ਪੰਜਾਬ ਨੂੰ ਕੰਗਲਾ ਕਹਿਣ ਵਾਲੇ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।
MLA ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਨੇ ਬਹੁਤ ਸੰਤਾਪ ਭੋਗਿਆ ਹੈ। ਪੰਜਾਬ ਕੇਂਦਰ ਦਾ ਵੀ ਹਿੱਸਾ ਹੈ ਇਸ ਲਈ ਉਨ੍ਹਾਂ ਨੂੰ ਅੱਜ ਪੰਜਾਬ ਦੇ ਨਾਲ ਹੋ ਖੜ੍ਹਨਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਨੇ ਭਾਜਪਾ ਵੱਲੋਂ ਕੀਤੇ ਗਏ ਬਾਇਕਾਟ ‘ਤੇ ਬੋਲਦੇ ਹੋਏ ਕਿਹਾ ਕਿ ਜਿਹੜੇ ਸਦਨ ਦੇ ਬਾਹਰ ਬੈਠ ਹਨ, ਉਨ੍ਹਾਂ ਨੂੰ ਮੈਂ ਬੇਨਤੀ ਕਰਦਾ ਹਾਂ ਕਿ ਅੱਜ ਪੰਜਾਬ ਵਿਧਾਨ ਸਭਾ ਵਿਚ ਬਹਿਸ ਦਾ ਖੁੱਲ੍ਹਾ ਸੱਦਾ ਹੈ। ਜੇਕਰ ਉਹ ਪੰਜਾਬ ਦੇ ਨੁਮਾਇੰਦੇ ਅਤੇ ਪੰਜਾਬ ਨਾਲ ਹਮਦਰਦੀ ਰੱਖਦੇ ਹਨ, ਤਾਂ ਪੰਜਾਬ ਦੀ ਵਿਧਾਨ ਸਭਾ ਵਿਚ ਆ ਕੇ ਜਵਾਬ ਦੇਣ ।
ਵੀਡੀਓ ਲਈ ਕਲਿੱਕ ਕਰੋ -:
























