ਇੱਕ ਸਰਕਾਰੀ ਹਸਪਤਾਲ ਵਿੱਚ ਦੋ ਗੁੱਟਾਂ ਵਿਚਕਾਰ ਹੋਈ ਲੜਾਈ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਫਾਜ਼ਿਲਕਾ ਦੇ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਦਾ ਹੈ, ਜਿਸ ਵਿੱਚ ਦੋ ਗੁੱਟਾਂ ਵਿਚਕਾਰ ਖੂਬ ਮਾਰਕੁੱਟ ਹੋਈ।
ਰਿਪੋਰਟਾਂ ਅਨੁਸਾਰ ਇਹ ਲੜਾਈ ਪ੍ਰਭਾਤ ਸਿੰਘ ਵਾਲਾ ਪਿੰਡ ਵਿੱਚ ਹੋਈ, ਜਿਸ ਵਿੱਚ ਕਈ ਲੋਕ ਜ਼ਖਮੀ ਹੋ ਗਏ ਸਨ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਦੋਵਾਂ ਧਿਰਾਂ ਵਿਚਕਾਰ ਮੁੜ ਤੋਂ ਮਾਰ-ਕੁੱਟ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਧਿਰਾਂ ਦੇ ਇੱਕ-ਇੱਕ ਮੈਂਬਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਦੋਂ ਜਾਣ-ਪਛਾਣ ਵਾਲੇ ਉਨ੍ਹਾਂ ਦਾ ਹਾਲ-ਚਾਲ ਪੁੱਛਣ ਆਏ ਤਾਂ ਇਸੇ ਵਿਚਾਲੇ ਇਨ੍ਹਾਂ ਵਿਚ ਮੁੜ ਤੋਂ ਝਗੜਾ ਸ਼ੁਰੂ ਹੋ ਗਿਆ।
ਇਹ ਵੀ ਪੜ੍ਹੋ : ਸਾਵਧਾਨ! ਜਲੰਧਰ ‘ਚ ਵੀ ਹੋਣਗੇ ਚੰਡੀਗੜ੍ਹ ਵਰਗੇ ਚਲਾਨ! PAP ਚੌਂਕ ਸਣੇ 13 ਥਾਵਾਂ ‘ਤੇ ਲੱਗੇ ਕੈਮਰੇ
ਵੇਖਦੇ ਹੀ ਵੇਖਦੇ ਗੱਲ ਮਾਰ-ਕੁੱਟ ‘ਤੇ ਉਤਰ ਆਈ। ਹਸਪਤਾਲ ਵਿੱਚ ਲੱਤਾਂ-ਮੁੱਕੇ, ਡਾਂਗਾਂ ਤੱਕ ਚੱਲ ਪਈਆਂ। ਇਸ ਮਗਰੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਝਗੜਾ ਕਰਨ ਵਾਲੇ ਲੋਕਾਂ ਨੂੰ ਆਪਣੇ ਨਾਲ ਲੈ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























