ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਜਲੰਧਰ ਦੇ ਨਕੋਦਰ ਹਲਕੇ ਦੀ ਅਦਾਲਤ ਨੇ ਹਰਜੀਤ ਸਿੰਘ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਹੈ। ਮਾਮਲਾ 2023 ਦਾ ਦੱਸਿਆ ਜਾ ਰਿਹਾ ਹੈ। ਹਰਜੀਤ ਸਿੰਘ ‘ਤੇ ਇੱਕ ਘਰ ‘ਚ ਹਥਿਆਰ ਦਿਖਾ ਕੇ ਵੜਨ ਦੇ ਲੱਗੇ ਇਲਜ਼ਾਮ ਸਨ।
ਇਸ ਮਾਮਲੇ ਵਿੱਚ ਹਰਜੀਤ ਸਿੰਘ ਨੂੰ ਸੋਮਵਾਰ ਨੂੰ ਭਾਰੀ ਪੁਲਿਸ ਸੁਰੱਖਿਆ ਵਿਚਕਾਰ ਸਬ-ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਸਿਮਰਨਜੀਤ ਕੌਰ ਦੇ ਸਾਹਮਣੇ ਪੇਸ਼ ਕੀਤਾ ਗਿਆ। ਪੁਲਿਸ ਨੇ ਦਲੀਲ ਦਿੱਤੀ ਸੀ ਅਤੇ 10 ਦਿਨਾਂ ਦੇ ਰਿਮਾਂਡ ਦੀ ਬੇਨਤੀ ਕੀਤੀ ਸੀ, ਪਰ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਸਿਰਫ ਦੋ ਦਿਨ ਦੇ ਪੁਲਿਸ ਰਿਮਾਂਡ ਦੀ ਇਜਾਜ਼ਤ ਦਿੱਤੀ। ਨਕੋਦਰ ਪੁਲਿਸ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਦਿੱਲੀ BJP ਦੇ ਸੀਨੀਅਰ ਨੇਤਾ ਵਿਜੇ ਕੁਮਾਰ ਮਲਹੋਤਰਾ ਦਾ ਹੋਇਆ ਦਿ.ਹਾਂ/ਤ, PM ਮੋਦੀ ਨੇ ਦਿੱਤੀ ਸ਼ਰਧਾਂਜਲੀ
ਪੁਲਿਸ ਅਨੁਸਾਰ, 20 ਮਾਰਚ, 2023 ਨੂੰ, ਕੁਝ ਲੋਕ, ਹਰਜੀਤ ਸਿੰਘ, ਹਰਪ੍ਰੀਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਦਾ ਹਵਾਲਾ ਦਿੰਦੇ ਹੋਏ, ਬੰਦੂਕ ਦੀ ਨੋਕ ‘ਤੇ ਇੱਕ ਘਰ ਵਿੱਚ ਦਾਖਲ ਹੋਏ ਅਤੇ ਨਿਵਾਸੀਆਂ ਨੂੰ ਡਰਾਇਆ। ਇਸ ਘਟਨਾ ਵਿੱਚ ਮਹਿਤਪੁਰ ਪੁਲਿਸ ਸਟੇਸ਼ਨ ਨੇ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ‘ਤੇ ਭਾਰਤੀ ਦੰਡਾਵਲੀ ਦੀ ਧਾਰਾ 449, 342, 506 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਦੇ ਤਹਿਤ ਦੋਸ਼ ਲਗਾਏ ਜਾ ਰਹੇ ਹਨ। ਪੁਲਿਸ ਹੁਣ ਇਸ ਮਾਮਲੇ ਦੇ ਸਬੰਧ ਵਿੱਚ ਹਰਜੀਤ ਸਿੰਘ ਤੋਂ ਪੁੱਛਗਿੱਛ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























