ਮਸ਼ਹੂਰ ਯੂਟਿਊਬਰ ਮੁਨੱਵਰ ਫਾਰੂਕੀ ਦੇ ਬਦਮਾਸ਼ ਦਾ ਜੈਤਪੁਰ-ਕਾਲਿੰਦੀ ਕੁੰਜ ਰੋਡ ‘ਤੇ ਦਿੱਲੀ ਪੁਲਿਸ ਵੱਲੋਂ ਐਨਕਾਊਂਟਰ ਕੀਤਾ ਗਿਆ ਹੈ। ਵੀਰਵਾਰ ਸਵੇਰੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਜਿਸ ਵਿੱਚ ਦੋਵੇਂ ਬਦਮਾਸ਼ ਜ਼ਖਗਮੀ ਹੋਏ ਹਨ। ਦੋਵੇਂ ਜ਼ਖਮੀ ਬਦਮਾਸ਼ਾਂ ਨੂੰ ਹਸਪਤਾਲ ਵਿੱਚ ਭਾਰਤੀ ਕਰਵਾਇਆ ਗਿਆ ਹੈ। ਬਦਮਾਸ਼ਾਂ ਵੱਲੋਂ ਮੁਨੱਵਰ ਫਾਰੂਕੀ ਦੀ ਰੇਕੀ ਕੀਤੀ ਜਾ ਰਹੀ ਸੀ।
ਪੁਲਿਸ ਨੇ ਦੱਸਿਆ ਕਿ ਨਾਮੀ ਗੈਂਗ ਦੇ ਦੋ ਮੈਂਬਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵੀਰਵਾਰ ਸਵੇਰੇ ਦਿੱਲੀ ਦੇ ਜੈਤਪੁਰ-ਕਾਲਿੰਦੀ ਕੁੰਜ ਰੋਡ ‘ਤੇ ਹੋਏ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਹਰਿਆਣਾ ਦੇ ਪਾਣੀਪਤ ਅਤੇ ਭਿਵਾਨੀ ਦੇ ਰਹਿਣ ਵਾਲੇ ਹਨ। ਪੁਲਿਸ ਦੇ ਅਨੁਸਾਰ, ਦੋਵੇਂ ਮੁਲਜ਼ਮ ਮੁਨੱਵਰ ਫਾਰੂਕੀ ਨੂੰ ਮਾਰਨ ਲਈ ਨਾਮੀ ਗੈਂਗ ਤੋਂ ਨਿਰਦੇਸ਼ ਲੈ ਰਹੇ ਸਨ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਕਥਿਤ ਤੌਰ ‘ਤੇ ਮੁੰਬਈ ਅਤੇ ਬੈਂਗਲੁਰੂ ਤੋਂ ਉਸ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਜਾਣਕਾਰੀ ਇਕੱਠੀ ਕੀਤੀ।
ਇਹ ਵੀ ਪੜ੍ਹੋ : ਆਸਟ੍ਰੇਲੀਆ ਵੱਲੋਂ ਪੰਜਾਬੀ ਜੋੜੇ ਨੂੰ ਦੇਸ਼ ਛੱਡਣ ਦੇ ਹੁਕਮ, ਵਿਦੇਸ਼ ‘ਚ ਪੈਦਾ ਹੋਏ ਪੁੱਤ ਦਾ ਭਵਿੱਖ ਖ਼ਤਰੇ ‘ਚ
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੱਕ ਮੁਲਜ਼ਮ ਦਸੰਬਰ 2024 ਵਿੱਚ ਹਰਿਆਣਾ ਦੇ ਯਮੁਨਾਨਗਰ ਵਿੱਚ ਹੋਏ ਇੱਕ ਤੀਹਰੇ ਕਤਲ ਕੇਸ ਦੇ ਸਬੰਧ ਵਿੱਚ ਲੋੜੀਂਦਾ ਸੀ। ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਅਧਿਕਾਰੀ ਨੇ ਕਿਹਾ ਕਿ ਮੁਕਾਬਲੇ ਵਿੱਚ ਵਰਤਿਆ ਗਿਆ ਹਥਿਆਰ ਅਤੇ ਇੱਕ ਮੋਟਰਸਾਈਕਲ ਜ਼ਬਤ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























