ਬਰਨਾਲਾ ਤੋਂ ਬੁਰੀ ਖਬਰ ਸਾਹਮਣੇ ਆਈ ਹੈ ਜਿਥੇ ਦੁਸਹਿਰੇ ਵਾਲੇ ਦਿਨ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਹੀਰਾ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨੀਂ ਹੀਰਾ ਸਿੰਘ ਦੁਸਹਿਰਾ ਦੇਖਣ ਗਿਆ ਸੀ ਤੇ ਉਥੇ ਉਸ ਦੋ ਧਿਰਾਂ ਵਿਚਾਲੇ ਲੜਾਈ ਹੋ ਗਈ ਜਿਸ ਦਾ ਸ਼ਿਕਾਰ ਹੀਰਾ ਸਿੰਘ ਹੋ ਗਿਆ ਤੇ ਉਸ ਦਾ ਕਤਲ ਕਰ ਦਿੱਤਾ ਗਿਆ।
ਹੀਰਾ ਸਿੰਘ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ ਤੇ ਵੈਲਡਿੰਗ ਦਾ ਕੰਮ ਕਰਕੇ ਆਪਣਾ ਪਰਿਵਾਰ ਪਾਲ ਰਿਹਾ ਸੀ। ਮ੍ਰਿਤਕ ਹੀਰਾ ਸਿੰਘ ਦੀ 9 ਮਹੀਨਿਆਂ ਦੀ ਧੀ ਵੀ ਹੈ। ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਮੁਲਜ਼ਮ ਮੁੰਡਿਆਂ ਨੂੰ ਫੜਿਆ ਜਾਵੇ ਤੇ ਉਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।
ਨਾਲ ਹੀ ਪਰਿਵਾਰ ਦੀ ਪ੍ਰਸ਼ਾਸਨ ਤੋਂ ਮੰਗ ਹੈ ਕਿ ਹੀਰਾ ਸਿੰਘ ਇਕੱਲਾ ਹੀ ਪਰਿਵਾਰ ਵਿਚ ਕਮਾਉਣ ਵਾਲਾ ਸੀ ਤੇ ਹੁਣ ਉਸ ਦੇ ਜਾਣ ਨਾਲ ਪਰਿਵਾਰ ਦੇ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ ਇਸ ਲਈ ਸਰਕਾਰ ਵੱਲੋਂ ਪਰਿਵਾਰ ਦੇ ਕਿਸੇ ਮੈਂਬਰ ਨੂੰ ਜਾਂ ਤਾਂ ਸਰਕਾਰੀ ਨੌਕਰੀ ਦਿਵਾਈ ਜਾਵੇ ਤੇ ਨਾਲ ਹੀ ਮੁਆਵਜ਼ਾ ਵੀ ਦਿੱਤਾ ਜਾਵੇ।
ਇਹ ਵੀ ਪੜ੍ਹੋ : AAP ਨੇ ਤਰਨਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਕੀਤਾ ਐਲਾਨ, ਹਰਮੀਤ ਸਿੰਘ ਸੰਧੂ ਨੂੰ ਚੋਣ ਮੈਦਾਨ ‘ਚ ਉਤਾਰਿਆ
ਪੁਲਿਸ ਨੇ ਪੂਰੀ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਬੀਤੀ ਰਾਤ ਸਾਨੂੰ ਖਬਰ ਮਿਲੀ ਸੀ ਕਿ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ ਹੈ ਤੇ ਇਸ ਲੜਾਈ ਦੌਰਾਨ ਹੀਰਾ ਸਿੰਘ ਨਾਂ ਦੇ ਸ਼ਖਸ ਦੀ ਮੌਤ ਹੋ ਚੁੱਕੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਹੁਣ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























