ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਠਿੰਡਾ ਦੇ DSP ਰਵਿੰਦਰ ਸਿੰਘ ਨੂੰ ਰਿਸ਼ਵਤ ਕੇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਵਿਰੁੱਧ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਨ੍ਹਾਂ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਇੱਕ ਪੁਰਾਣੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਬੀਤੀ 1 ਜੁਲਾਈ ਨੂੰ DSP ਦੇ ਗੰਨਮੈਨ ਵਿਰੁੱਧ ਵੀ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 7 ਅਕਤੂਬਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਦਫਤਰ ਤੇ ਸਿੱਖਿਅਕ ਅਦਾਰੇ
ਦੱਸ ਦੇਈਏ ਕਿ ਡੀਐੱਸਪੀ ਰਵਿੰਦਰ ਸਿੰਘ ਦੇ ਗੰਨਮੈਨ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਹੁਣ DSP ਰਵਿੰਦਰ ਸਿੰਘ ਦਾ ਨਾਂ FIR ਵਿੱਚ ਸ਼ਾਮਲ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦੇ ਪਤੀ ਤੋਂ ਜ਼ਮੀਨੀ ਵਿਵਾਦ ਸੁਲਝਾਉਣ ਲਈ 1 ਲੱਖ ਰੁਪਏ ਮੰਗ ਰਿਹਾ ਸੀ। ਵਿਜੀਲੈਂਸ ਵੱਲੋਂ ਜਾਲ ਵਿਛਾਇਆ ਗਿਆ ਤੇ ਡੂੰਘਾਈ ਨਾਲ ਪੂਰੇ ਮਾਮਲੇ ਦੀ ਜਾਂਚ ਕੀਤੀ ਗਈ ਤੇ ਅੱਜ ਗੰਨਮੈਨ ਤੋਂ ਬਾਅਦ ਡੀਐੱਸਪੀ ਖਿਲਾਫ ਵੀ ਕੇਸ ਦਰਜ ਕਰ ਲਿਆ ਗਿਆ ਹੈ। ਪੁੱਛਗਿਛ ਜਾਰੀ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਡੀਐੱਸਪੀ ਰਵਿੰਦਰ ਸਿੰਘ ਜੋ ਕਿ ਭੁੱਚੋ ਵਿਖੇ ਤਾਇਨਾਤ ਸੀ, ਫਿਲਹਾਲ ਛੁੱਟੀ ‘ਤੇ ਚੱਲ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
























