ਪੰਜਾਬ ਵਿਚ ਵੱਡੀ ਵਾਰਦਾਤ ਵਾਪਰੀ ਹੈ। ਸ੍ਰੀ ਦਰਬਾਰ ਸਾਹਿਬ ਨੇੜੇ ਇਕ ਹੋਟਲ ਵਿਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ। ਸ਼ੀਸ਼ੇ ਭੰਨ ਦਿੱਤੇ ਗਏ ਹਨ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਜ਼ਖਮੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਹਾਲਾਂਕਿ ਇਹ ਹਮਲਾ ਕਿੰਨ੍ਹਾਂ ਵੱਲੋਂ ਕੀਤਾ ਗਿਆ ਹੈ, ਇਹ ਜਾਂਚ ਦਾ ਵਿਸ਼ਾ ਹੈ।
ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਇਕ ਵਿਅਕਤੀ ਵੱਲੋਂ ਕਿਰਾਏ ‘ਤੇ ਹੋਟਲ ਲਿਆ ਗਿਆ ਸੀ ਤੇ ਅੱਜ 7-8 ਹਮਲਾਵਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਤੇ ਰਿਸੈਪਸ਼ਨ ‘ਤੇ ਖੜ੍ਹੇ ਨੌਜਵਾਨ ‘ਤੇ ਹਮਲਾ ਕਰ ਦਿੱਤਾ ਹੈ ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀ ਵੀ ਚਲਾਈ ਜੋ ਹੋਟਲ ਦੇ ਸ਼ੀਸ਼ੇ ਵਿਚ ਜਾ ਵੱਜੀ। ਹੋਟਲ ਵਿਚ ਹਫੜਾ-ਦਫੜੀ ਮਚ ਗਈ ਤੇ ਫਿਰ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਟਰੰਪ ਦੇ ‘ਗਾਜ਼ਾ ਪਲਾਨ’ ‘ਤੇ ਸਹਿਮਤ ਹੋਇਆ ਹਮਾਸ, ਸਾਰੇ ਇਜ਼ਰਾਈਲੀ ਬੰਧਕਾਂ ਨੂੰ ਕਰੇਗਾ ਰਿਹਾਅ
ਹਮਲੇ ਦਾ ਕਾਰਨ ਨਿੱਜੀ ਰੰਜਿਸ਼ ਹੈ ਜਾਂ ਕੋਈ ਹੋਰ ਕਾਰਨ ਹੈ, ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ ਪਰ ਹਮਲਾਵਰਾਂ ਵੱਲੋਂ ਇਸ ਤਰ੍ਹਾਂ ਸ਼ਰੇਆਮ ਗੁੰਡਾਗਰਦੀ ਕਰਨੀ ਸੁਰੱਖਿਆ ‘ਤੇ ਕਈ ਸਵਾਲ ਖੜ੍ਹੇ ਕਰਦਾ ਹੈ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਗਏ ਹਨ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























