ਹਵਾਈ ਯਾਤਰੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਏਅਰਪੋਰਟ 26 ਅਕਤੂਬਰ ਤੋਂ ਲੈ ਕੇ 7 ਨਵੰਬਰ ਤੱਕ 13 ਦਿਨਾਂ ਲਈ ਬੰਦ ਰਹੇਗਾ। ਇਸ ਦੌਰਾਨ ਇਥੋਂ ਚੱਲਣ ਵਾਲੀਆਂ ਸਾਰੀਆਂ 33 ਘਰੇਲੂ ਤੇ 2 ਕੌਮਾਂਤਰੀ ਉਡਾਣਾਂ ਪ੍ਰਭਾਵਿਤ ਹੋਣਗੀਆਂ। ਏਅਰਪੋਰਟ ਬੰਦ ਹੋਣ ਕਰਕੇ ਹਰਿਆਣਾ, ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਦਰਮਿਆਨ ਹਰਿਆਣਾ ਦੇ ਊਰਜਾ, ਆਵਾਜਾਈ ਮੰਤਰੀ ਅਨਿਲ ਵਿਜ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮਮੋਹਨ ਨਾਇਡੂ ਨੂੰ ਚਿੱਠੀ ਲਿਖ ਕੇ ਅੰਬਾਲਾ ਡੋਮੈਸਟਿਕ ਏਅਰਪੋਰਟ ਨੂੰ ਅਸਥਾਈ ਬਦਲ ਵਜੋਂ ਸ਼ੁਰੂ ਕਰਨ ਦਾ ਪ੍ਰਸਤਾਵ ਦਿੱਤਾ ਹੈ। ਵਿਜ ਨੇ ਕਿਹਾ ਕਿ ਅੰਬਾਲਾ ਏਅਰਪੋਰਟ ਚੰਡੀਗੜ੍ਹ ਤੋਂ ਸਿਰਫ 50 ਕਿਲੋਮੀਟਰ ਦੀ ਦੂਰੀ ‘ਤੇ ਹੈ ਤੇ ਇਥੋਂ ਉਡਾਣਾਂ ਚਲਾਉਣਾ ਪੂਰੀ ਤਰ੍ਹਾਂ ਸੰਭਵ ਹੈ।
ਅੰਬਾਲਾ ਕੈਂਟ ਸਥਿਤ ਡੋਮੈਸਟਿਕ ਏਅਰਪੋਰਟ ਲਗਭਗ ਪੂਰੀ ਤਰ੍ਹਾਂ ਤਿਆਰ ਹੈ। ਇਥੇ ਲਗੇਜ ਸਕੈਨਰ, ਸੁਰੱਖਿਆ ਮਸ਼ੀਨਾਂਤੇ ਚੈੱਕ ਇਨ ਕਾਊਂਟਰ ਇੰਸਟਾਲ ਕੀਤੇ ਜਾ ਚੁੱਕੇ ਹਨ। ਨਾਲ ਹੀ ਪੁਲਿਸ ਸੁਰੱਖਿਆ ਵੀ ਤਾਇਨਾਤ ਕਰ ਦਿੱਤੀ ਗਈ ਹੈ। ਵਿਜ ਮੁਤਾਬਕ ਚੰਡੀਗੜ੍ਹ ਏਅਰਪੋਰਟ ਦੇ ਬੰਦ ਰਹਿਣ ਦੌਰਾਨ ਉਡਾਣਾਂ ਨੂੰ ਅੰਬਾਲਾ ਤੋਂ ਚਲਾਇਆ ਜਾ ਸਕਦਾ ਹੈ, ਜਿਸ ਨਾਲ ਯਾਤਰੀਆਂ ਨੂੰ ਪ੍ਰੇਸ਼ਾਨ ਹੋਣ ਤੋਂ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੌਸਮ ਵਿਭਾਗ ਵੱਲੋਂ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ, ਮੁੜ ਵਧਿਆ ਹੜ੍ਹਾਂ ਦਾ ਖਤਰਾ
ਚੰਡੀਗੜ੍ਹ ਏਅਰਪੋਰਟ ਦੇ ਬੰਦ ਹੋਣ ਨਾਲ ਰੋਜ਼ਾਨਾ ਹਜ਼ਾਰਾ ਯਾਤਰੀ ਪ੍ਰਭਾਵਿਤ ਹੋਣਗੇ। ਅਜਿਹੇ ਵਿਚ ਅੰਬਾਲਾ ਏਅਰਪੋਰਟ ਨੂੰ ਸ਼ੁਰੂ ਕਰਨ ਨਾਲ ਉਨ੍ਹਾਂ ਨੂੰ ਕਰੀਬੀ ਬਦਲ ਮਿਲ ਜਾਵੇਗਾ। ਅੰਬਾਲਾ ਤੋਂ ਦਿੱਲੀ, ਅਯੁੱਧਿਆ ਤੇ ਸ਼੍ਰੀਨਗਰ ਦੀਆਂ ਉਡਾਣਾਂ ਸ਼ੁਰੂ ਹੋਣ ਨਾਲ ਅੰਬਾਲਾ ਤੇ ਆਸ-ਪਾਸ ਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਿੱਧਾ ਫਾਇਦਾ ਹੋਵੇਗਾ।
-
ਵੀਡੀਓ ਲਈ ਕਲਿੱਕ ਕਰੋ -:
























