ਪੰਜਾਬ ਦੇ ਜ਼ਿਲ੍ਹਾ ਨਵਾਂਸ਼ਹਿਰ ਦੇ ਸਬ ਤਹਿਸੀਲ ਬੰਗਾ ਵਿੱਚ ਅੱਜ ਸਵੇਰੇ ਪੁਲਿਸ ਵੱਲੋਂ ਇੱਕ ਬਦਮਾਸ਼ ਦਾ ਐਨਕਾਊਂਟਰ ਕੀਤਾ ਗਿਆ। ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਗੋਲੀਬਾਰੀ ਵਿੱਚ ਮੁਲਜ਼ਮ ਜ਼ਖਮੀ ਹੋ ਗਿਆ। ਉਸਨੂੰ ਇਲਾਜ ਲਈ ਬੰਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਜਸਕਰਨ ਸਿੰਘ, ਜਲੰਧਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਹੈਪੋਵਾਲ ਦਾ ਸਰਪੰਚ ਜੋ ਕਿ ਆਮ ਆਦਮੀ ਪਾਰਟੀ ਨਾਲ ਸਬੰਧ ਰੱਖਦਾ ਹੈ ਆਪਣੇ ਖੇਤਾਂ ਦੇ ਵਿੱਚ ਪੱਠੇ ਲੈਣ ਗਿਆ ਸੀ ਅਤੇ ਕੁਝ ਨੌਜਵਾਨਾਂ ਵੱਲੋਂ ਉਸ ‘ਤੇ ਗੋਲੀਆਂ ਚਲਾਈਆਂ ਗਈਆਂ ਸਨ। ਅੱਜ ਉਸ ਮੁਕਦਮੇ ਵਿੱਚ ਲੋੜੀਂਦੇ ਵਿਅਕਤੀ ਜਸਕਰਨ ਸਿੰਘ ਨੂੰ ਪੁਲਿਸ ਵੱਲੋਂ ਗ੍ਰਿਫਤਾਰੀ ਉਪਰੰਤ ਉਸ ਦੀ ਨਿਸ਼ਾਨਦੇਹੀ ‘ਤੇ ਉਸ ਥਾਂ ਲਿਜਾਇਆ ਗਿਆ ਸੀ ਜਿੱਥੇ ਕਿ ਉਸ ਨੇ ਅਸਲਾ ਦੱਬਿਆ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਰਾਜਪਾਲ ਦੇ ਹੁਕਮਾਂ ‘ਤੇ 2 IAS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
ਇਸ ਦੌਰਾਨ ਮੁਲਜ਼ਮ ਜਸਕਰਨ ਸਿੰਘ ਨੇ ਇਸ ਕਾਰਵਾਈ ਦੇ ਦੌਰਾਨ ਆਪਣਾ ਅਸਲਾ ਕੱਢ ਕੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ। ਜਿਸ ਕਾਰਨ ਪੁਲਿਸ ਨੂੰ ਜਵਾਬੀ ਗੋਲੀਬਾਰੀ ਕਰਨੀ ਪਈ। ਜਵਾਬੀ ਕਾਰਵਾਈ ਦੇ ਦੌਰਾਨ ਜਸਕਰਨ ਸਿੰਘ ਜ਼ਖਮੀ ਹੋ ਗਿਆ ਉਸ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਉਸ ਤੋਂ .32 ਬੋਰ ਦਾ ਰਿਵਾਲਵਰ ਬਰਾਮਦ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
























