ਰਾਜਵੀਰ ਜਵੰਦਾ ਦਾ ਦੇਹਾਂਤ ਹੋ ਗਿਆ ਹੈ। ਉਹ ਹਮੇਸ਼ਾ ਲਈ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਗਾਇਕ ਨੇ ਅੱਜ ਸਵੇਰੇ 10.55 ਵਜੇ ਆਖਰੀ ਸਾਹ ਲਏ। ਉਹ 11 ਦਿਨ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਵੈਂਟੀਲੇਟਰ ‘ਤੇ ਸਨ।
ਫੋਰਟਿਸ ਹਸਪਤਾਲ ਨੇ ਅਧਿਕਾਰਿਤ ਬਿਆਨ ਜਾਰੀ ਕੀਤਾ ਹੈ। ਹਸਪਤਾਲ ਨੇ ਕਿਹਾ ਕਿ ਜਵੰਦਾ ਨੂੰ ਜਦੋਂ ਹਸਪਤਾਲ ਭਰਤੀ ਕਰਾਇਆ ਗਿਆ ਸੀ ਤਾਂ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਤੇ ਬ੍ਰੇਨ ਨੂੰ ਬਹੁਤ ਸੱਟ ਵੱਜੀ ਸੀ। ਮਲਟੀ ਆਰਗਨ ਫੇਲੀਅਰ ਦੀ ਵਜ੍ਹਾ ਤੋਂ ਉਨ੍ਹਾਂ ਨੇ ਅੱਜ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਜ਼ਿੰਦਗੀ ਦੀ ਜੰ/ਗ ਹਾਰਿਆ ਪੰਜਾਬੀ ਗਾਇਕ ਰਾਜਵੀਰ ਜਵੰਦਾ, ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਲਏ ਆਖਰੀ ਸਾ/ਹ
ਜਵੰਦਾ ਦੀ ਮ੍ਰਿਤਕ ਦੇਹ ਨੂੰ ਕੁਝ ਸਮੇਂ ਬਾਅਦ ਉਨ੍ਹਾਂ ਦੇ ਪਿੰਡ ਜਗਰਾਓਂ ਦੇ ਪੌਨਾ ਲਿਆਂਦਾ ਜਾਵੇਗਾ। ਉਥੇ ਉਨ੍ਹਾਂ ਦਾ ਅੰਤਿਮ ਸਸਕਾਰ ਕੱਲ੍ਹ ਕੀਤਾ ਜਾਵੇਗਾ। ਦੂਜੇ ਪਾਸੇ ਦੇਹਾਂਤ ਦੀ ਖਬਰ ਮਿਲਦੇ ਹੀ ਮੋਹਾਲੀ ਪੁਲਿਸ ਨੇ ਹਸਪਤਾਲ ਦੇ ਬਾਹਰ ਸਕਿਓਰਿਟੀ ਵਧਾ ਦਿੱਤੀ ਗਈ ਹੈ। ਦੂਜੇ ਪਾਸੇ ਫੈਨਸ ਦੀ ਭੀੜ ਵੀ ਜਮ੍ਹਾ ਹੋ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























