ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁਸਾਈਡ ਕਰਨ ਵਾਲੇ ਏਡੀਜੀਪੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲਣ ਲਈ ਹਰਿਆਣਾ ਪਹੁੰਚੇ ਹਨ। ਇਥੇ ਉਨ੍ਹਾਂ ਨੇ ADGP ਦੀ ਪਤਨੀ ਆਈਏਐੱਸ ਅਮਨੀਤ ਪੀ ਕੁਮਾਰ ਨਾਲ ਮੁਲਾਕਾਤ ਕੀਤੀ ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ADGP ਖੁਦਕੁਸ਼ੀ ਮਾਮਲੇ ‘ਚ CM ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਦੋਸ਼ੀਆਂ ‘ਤੇ ਬਣਦੀ ਕਾਰਵਾਈ ਹੋਵੇ ਤੇ ਕਿਸੇ ਵੀ ਦੋਸ਼ੀ ਨੂੰ ਹੋਵੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੇਰਾ ਵੀ ਮੇਰੇ ਅਧਿਕਾਰੀਆਂ ਨਾਲ ਵੀ ਮਤਭੇਦ ਹੋ ਜਾਂਦਾ ਹੈ ਪਰ ਮੈਂ ਉਸ ਨੂੰ ਸੁਲਝਾ ਲੈਂਦਾ ਹੈ ਤੇ ਮੇਰੀ ਹਰਿਆਣਾ ਤੇ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ।
ਇਹ ਵੀ ਪੜ੍ਹੋ : ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਦੀ ਕਾਰਵਾਈ, ਸਰਹੱਦ ਪਾਰੋਂ ਹ.ਥਿਆ/ਰਾਂ ਦੀ ਤ.ਸਕ/ਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼
ਇਸ ਮਗਰੋਂ ਸੀਐੱਮ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਵੀ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ IPS ਪੂਰਨ ਕੁਮਾਰ ਦੇ ਸੁਸਾਈਡ ਮਾਮਲੇ ਵਿਚ ਦਖਲ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਚੀਫ਼ ਜਸਟਿਸ ‘ਤੇ ਚੱਪਲ ਸੁੱਟੇ ਜਾਣ ਦਾ ਵੀ ਮੁੱਦਾ ਚੁੱਕਿਆ।
ਵੀਡੀਓ ਲਈ ਕਲਿੱਕ ਕਰੋ -:

























