ਹਰਿਆਣਾ ਦੇ IPS ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਮੌਤ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਟਵੀਟ ਕੀਤਾ ਗਿਆ ਹੈ।
ਟਵੀਟ ਕਰਦਿਆਂ ਸ. ਸੁਖਬੀਰ ਬਾਦਲ ਨੇ ਕਿਹਾ ਹੈ ਕਿ ਇਹ ਬਹੁਤ ਹੀ ਹੈਰਾਨ ਕਰਨ ਵਾਲੀ ਗੱਲ ਹੈ ਕਿ ਆਜ਼ਾਦੀ ਦੇ 78 ਸਾਲਾਂ ਬਾਅਦ ਵੀ ਹਰਿਆਣਾ ਪੁਲਿਸ ‘ਚ ਏ. ਡੀ. ਜੀ. ਪੀ. ਰੈਂਕ ਦੇ ਇਕ ਸੀਨੀਅਰ ਪੁਲਸ ਅਧਿਕਾਰੀ ਵਾਈ. ਪੂਰਨ ਕੁਮਾਰ ਨੇ ਆਪਣੇ ਖ਼ੁਦਕੁਸ਼ੀ ਨੋਟ ਅਨੁਸਾਰ ਅਪਮਾਨ, ਪਰੇਸ਼ਾਨੀ ਅਤੇ ਜਾਤੀ ਆਧਾਰਿਤ ਵਿਤਕਰੇ ਦਾ ਸਾਹਮਣਾ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਸ. ਬਾਦਲ ਨੇ ਕਿਹਾ ਕਿ ਅਸੀਂ ਪੀੜਤ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਦੇ ਹਾਂ।
ਇਹ ਵੀ ਪੜ੍ਹੋ : ਵੀਡੀਓ ਬਣਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿ.ਵਾਦ, ਚੱਲੀਆਂ ਗੋ.ਲੀ/ਆਂ, 3 ਜ਼ਖਮੀ, ਪੁਲਿਸ ਕਰ ਰਹੀ ਜਾਂਚ
ਸ਼੍ਰੋਮਣੀ ਅਕਾਲੀ ਦਲ SC/ST ਵਰਗ ਦੇ ਕਰਮਚਾਰੀਆਂ ਨੂੰ ਵਿਤਕਰੇ ਦਾ ਸਾਹਮਣਾ ਨਾ ਕਰਨਾ ਯਕੀਨੀ ਬਣਾਉਣ ਲਈ ਸੇਵਾ ਸ਼ਰਤਾਂ ‘ਚ ਯੋਜਨਾਬੱਧ ਸੁਧਾਰ ਦੀ ਮੰਗ ਕਰਦਾ ਹੈ ਤੇ ਪੀੜਤ ਪਰਿਵਾਰ ਨਾਲ ਢੁਕਵਾਂ ਇਨਸਾਫ਼ ਹੋਣਾ ਚਾਹੀਦਾ ਹੈ ।
ਵੀਡੀਓ ਲਈ ਕਲਿੱਕ ਕਰੋ -:
























