ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਬੈਠਕ ਬੁਲਾਈ ਗਈ ਹੈ। ਇਹ ਬੈਠਕ ਦੁਪਹਿਰ 3 ਵਜੇ ਸਿਵਲ ਸਕੱਤਰੇਤ ਵਿਚ ਹੋਵੇਗੀ। ਇਸ ਦੌਰਾਨ ਕਈ ਅਹਿਮ ਫੈਸਲੇ ਲਏ ਜਾਣਦੀ ਸੰਭਾਵਨਾ ਹੈ। ਇਨ੍ਹਾਂ ਵਿਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਰੋਹ ਸਬੰਧੀ ਆਯੋਜਿਤ ਪ੍ਰੋਗਰਾਮਾਂ ਨਾਲ ਜੁੜੇ ਫੈਸਲੇ, ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਕਮ ਜਾਰੀ ਕਰਨ ਤੇ ਮੁਲਾਜ਼ਮਾਂ ਨਾਲ ਸਬੰਧਤ ਮੁੱਦਿਆਂ ‘ਤੇ ਫੈਸਲੇ ਸ਼ਾਮਲ ਹੋ ਸਕਦੇ ਹਨ। ਸਰਕਾਰ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ 15 ਅਕਤੂਬਰ ਤੱਕ ਹੜ੍ਹ ਪੀੜਤਾਂ ਨੂੰ ਚੈੱਕ ਜਾਰੀ ਕੀਤੇ ਜਾਣਗੇ।
ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਵੱਡੇ ਪੱਧਰ ‘ਤੇ ਮਨਾਉਣ ਦੀ ਤਿਆਰੀ ਕਰ ਰਹੀ ਹੈ। ਇਸ ਲਈ ਪੂਰੀ ਯੋਜਨਾ ‘ਤੇ ਕੰਮ ਚੱਲ ਰਿਹਾ ਹੈ। 24 ਅਕਤੂਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿਚ ਇਸ ਸੈਸ਼ਨ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਚੋਣਾਂ ਦਾ ਵੱਜਿਆਂ ਬਿਗੁਲ, ਤਰਨਤਾਰਨ ਜਿਮਨੀ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ
ਇਸ ਦੇ ਨਾਲ ਹੀ ਸ੍ਰੀ ਆਨੰਦਪੁਰ ਸਾਹਿਬ ਨੂੰ ਪੰਜਾਬ ਦਾ 24ਵਾਂ ਜ਼ਿਲ੍ਹਾ ਬਣਾਉਣ ਦੀ ਰਣਨੀਤੀ ਵੀ ਤਿਆਰ ਕੀਤੀ ਜਾ ਸਕਦੀ ਹੈ। ਇਸ ਪਿੱਛੇ ਇਤਿਹਾਸਕ ਸ਼ਹਿਰ ਆਨੰਦਪੁਰ ਸਾਹਿਬ ਨੂੰ ਖਾਸ ਪਛਾਣ ਦਿਵਾਉਣ ਦਾ ਉਦੇਸ਼ ਹੈ। ਪ੍ਰਸਤਾਵਿਤ ਨਵਾਂ ਜ਼ਿਲ੍ਹਾ ਕਈ ਵਿਧਾਨ ਸਭਾ ਖੇਤਰਾਂ ਨੂੰ ਮਿਲਾ ਕੇ ਬਣਾਇਆ ਜਾਵੇਗਾ ਤੇ ਉਥੇ ਪ੍ਰਸ਼ਾਸਨਿਕ ਇੰਤਜ਼ਾਮ ਵੱਖ ਤੋਂ ਕੀਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
























