ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਪਹੁੰਚ ਕੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਾਰਜਿੰਦੇ ਸਿੰਘ ਧਾਮੀ ਦੀ ਅਗਵਾਈ ਹੇਠ ਗੱਲਬਾਤ ਹੋਈ। ਵਫ਼ਦ ਨੇ ਜੇਲ੍ਹ ਵਿੱਚ ਰਾਜੋਆਣਾ ਨਾਲ ਕਰੀਬ 45 ਮਿੰਟ ਤੱਕ ਮੁਲਾਕਾਤ ਹੋਈ।
ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਧਾਮੀ ਸਵੇਰੇ 10:30 ਵਜੇ ਦੇ ਕਰੀਬ ਪਟਿਆਲਾ ਜੇਲ੍ਹ ਪਹੁੰਚੇ। ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲ, ਸੁਰਜੀਤ ਗੜ੍ਹੀ, ਭਾਗ ਸਿੰਘ ਅਤੇ ਸਾਬਕਾ ਸਕੱਤਰ ਗੁਰਚਰਨ ਸਿੰਘ ਗਰੇਵਾਲ ਵੀ ਸਨ। ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਜੇਲ੍ਹ ਵਿੱਚ ਰਾਜੋਆਣਾ ਨਾਲ ਸ਼੍ਰੋਮਣੀ ਕਮੇਟੀ ਕੀ ਗੱਲਬਾਤ ਕਰੇਗੀ।
ਇਹ ਵੀ ਪੜ੍ਹੋ : IPS ਅਧਿਕਾਰੀ ਓਮ ਪ੍ਰਕਾਸ਼ ਸਿੰਘ ਨੂੰ ਹਰਿਆਣਾ ਦਾ ਐਡੀਸ਼ਨਲ ਡੀਜੀਪੀ ਕੀਤਾ ਗਿਆ ਨਿਯੁਕਤ
ਹਾਲਾਂਕਿ, ਸ਼੍ਰੋਮਣੀ ਕਮੇਟੀ ਅਤੇ ਅਕਾਲੀ ਆਗੂਆਂ ਨੇ ਵਾਰ-ਵਾਰ ਮੰਗ ਕੀਤੀ ਹੈ ਕਿ ਰਾਜੋਆਣਾ ਦੇ ਮਾਮਲੇ ਵਿੱਚ ਇੱਕ ਪਾਸੜ ਫੈਸਲਾ ਲਿਆ ਜਾਵੇ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਅੱਜ ਤੋਂ ਪਹਿਲਾਂ ਕਈ ਵਾਰ ਰਾਜੋਆਣਾ ਨੂੰ ਮਿਲ ਚੁੱਕੇ ਹਨ। ਮੀਟਿੰਗਾਂ ਤੋਂ ਬਾਅਦ ਸਪੱਸ਼ਟ ਕੀਤਾ ਗਿਆ ਕਿ ਹੁਣ ਰਾਜੋਆਣਾ ਨੇ ਵੀ ਇੱਕ ਪਾਸੜ ਫੈਸਲੇ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























