ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੇ ਪਿੰਡ ਬੱਲੂਆਣਾ ਦੇ ਨਜ਼ਦੀਕ ਇੱਕ ਭਿਆਨਕ ਹਾਦਸਾ ਵਾਪਰਿਆ। ਇੱਕ ਕਾਰ ਵੱਲੋਂ ਤਿੰਨ ਵਿਦਿਆਰਥੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ। ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਗੰਭੀਰ ਜ਼ਖਮੀ ਹੈ। ਟੱਕਰ ਤੋਂ ਬਾਅਦ ਡਰਾਈਵਰ ਮੌਕੇ ਤੋਂ ਭੱਜ ਗਿਆ। ਹਾਦਸੇ ਦਾ ਸ਼ਿਕਾਰ ਹੋਏ ਵਿਦਿਆਰਥੀ ਰਾਮਗੜ੍ਹ ਦੇ ਦੱਸੇ ਜਾ ਰਹੇ ਹਨ।
ਮਿਲੀ ਜਾਣਕਾਰੀ ਅਨੁਸਾਰ ਤਿੰਨੋਂ ਵਿਦਿਆਰਥੀ ਸਕੂਲ ਤੋਂ ਵਾਪਸ ਘਰ ਜਾ ਰਹੇ ਸਨ। ਇਸ ਦੌਰਾਨ ਅਬੋਹਰ ਤੋਂ ਮਲੋਟ ਜਾ ਰਹੀ ਇੱਕ ਗੱਡੀ ਨੇ ਬੱਲੂਆਣਾ ਪਿੰਡ ਦੀ ਮੁੱਖ ਸੜਕ ‘ਤੇ ਉਨ੍ਹਾਂ ਨੂੰ ਦਰੜ ਦਿੱਤਾ। ਰਾਹਗੀਰਾਂ ਨੇ ਤੁਰੰਤ ਜ਼ਖਮੀ ਵਿਦਿਆਰਥੀਆਂ ਨੂੰ ਹਸਪਤਾਲ ਪਹੁੰਚਾਇਆ। ਜਿੱਥੇ 2 ਵਿਦਿਆਰਥੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਇੱਕ ਵਿਦਿਆਰਥੀ ਦਾ ਇਲਾਜ ਚੱਲ ਰਿਹਾ ਹੈ। ਜ਼ਖਮੀ ਵਿਦਿਆਰਥੀ ਦੀ ਪਛਾਣ ਪ੍ਰੇਮ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹਾਈ ਕੋਰਟ ‘ਚ ਹੋਈ ਸੁਣਵਾਈ, ਜਵਾਬ ਦਾਇਰ ਕਰਨ ਲਈ ਸਰਕਾਰ ਨੇ ਮੰਗਿਆ ਸਮਾਂ
ਵੀਡੀਓ ਲਈ ਕਲਿੱਕ ਕਰੋ -:
























