ਲੁਧਿਆਣਾ ਵਿੱਚ ਮੰਗਲਵਾਰ ਨੂੰ DIG ਰੇਂਜ ਵਿੱਚ ਤਾਇਨਾਤ ਇੱਕ ਮੁਲਾਜ਼ਮ ਦੀ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਮੌਤ ਹੋਈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਾਜ਼ਮ ਦੀ ਪਛਾਣ ਤੀਰਥ ਸਿੰਘ, 50 ਸਾਲ ਵਜੋਂ ਹੋਈ ਹੈ। ਗੋਲੀ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਲੁਧਿਆਣਾ ਦੇ ਰਾਣੀ ਝਾਂਸੀ ਰੋਡ ‘ਤੇ ਸਥਿਤ ਡੀਆਈਜੀ ਰੇਂਜ ਹਾਊਸ ਵਿੱਚ ਡਿਊਟੀ ਦੌਰਾਨ ਰਾਤ ਕਰੀਬ 3 ਵਜੇ ਗੋਲੀ ਲੱਗਣ ਕਾਰਨ ਤੀਰਥ ਸਿੰਘ ਦੀ ਜਾਨ ਗਈ ਹੈ। ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਉਸਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ।
ਇਹ ਵੀ ਪੜ੍ਹੋ : ਅਬੋਹਰ ‘ਚ ਕਾਰ ਨੇ ਵਿਦਿਆਰਥੀਆਂ ਨੂੰ ਮਾ.ਰੀ ਟੱ/ਕ.ਰ, ਦੋ ਬੱਚਿਆਂ ਦੀ ਮੌ/ਤ, ਇੱਕ ਜ਼ਖਮੀ
ਵੀਡੀਓ ਲਈ ਕਲਿੱਕ ਕਰੋ -:
























