ਪੰਜਾਬ ਸਰਕਾਰ ਵੱਲੋਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਇਨ੍ਹਾਂ ਸ਼ਹੀਦੀ ਸਮਾਗਮਾਂ ਵਿਚ ਹਿੱਸਾ ਲੈਣ ਲਈ ਸਾਰੇ ਸੂਬੇ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾਵੇਗਾ ਤੇ ਸੱਦਾ ਦੇਣ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ।
ਮੰਤਰੀ ਹਰਪਾਲ ਚੀਮਾ ਤੇ ਕਟਾਰੂਚੱਕ ਓਡੀਸ਼ਾ, ਅਸਮ ਤੇ ਬੰਗਾਲ ਜਾਣਗੇ ਤੇ ਮੰਤਰੀ ਅਮਨ ਅਰੋੜਾ ਤੇ ਤਰੁਣਪ੍ਰੀਤ ਸੌਂਦ ਦਿੱਲੀ, ਯੂਪੀ, ਉੱਤਰਾਖੰਡ ਤੇ ਗੁਜਰਾਤ ਜਾਣਗੇ। ਮੰਤਰੀ ਹਰਜੋਤ ਬੈਂਸ ਬਿਹਾਰ, ਹਰਿਆਣਾ, ਹਿਮਾਚਲ ਤੇ ਜੰਮੂ-ਕਸ਼ਮੀਰ ਜਾਣਗੇ। ਪੰਜਾਬ ਸਰਕਾਰ ਵੱਡੇ ਪੱਧਰ ‘ਤੇ ਸ਼ਹੀਦੀ ਸਮਾਗਮਾਂ ਦੀ ਤਿਆਰੀ ਕਰ ਰਹੀ ਹੈ। ਸਾਰੇ ਮੰਤਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਜੋ ਵੱਖ-ਵੱਖ ਸੂਬਿਆਂ ਵਿਚ ਜਾ ਕੇ ਉਥੋਂ ਦੇ ਮੰਤਰੀਆਂ ਨੂੰ ਸੱਦਾ ਦੇਣਗੇ।
ਵੀਡੀਓ ਲਈ ਕਲਿੱਕ ਕਰੋ -:
























