ਪੰਜਾਬ ਦੇ ਭਦੌੜ ਤੋਂ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਨਹਿਰ ਦੇ ਕੰਢੇ ਇੱਕ ਵਿਅਕਤੀ ਦੀ ਭੇਦਭਰੇ ਹਾਲਾਤਾਂ ਵਿੱਚ ਲਾਸ਼ ਮਿਲੀ। ਮੌਤ ਦੇ ਕਾਰਨਾਂ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਫੋਰੈਂਸਿਕ ਟੀਮਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮ੍ਰਿਤਕ ਦੀ ਪਛਾਣ 37 ਸਾਲਾ ਮੱਗਰ ਸਿੰਘ ਵਜੋਂ ਹੋਈ ਹੈ, ਜੋ ਕਿ ਸ਼ੈਨਾ ਪਿੰਡ ਦੇ ਰਹਿਣ ਵਾਲੇ ਗੁਰਮੇਲ ਸਿੰਘ ਦਾ ਪੁੱਤਰ ਹੈ। ਪਿੰਡ ਵਾਸੀਆਂ ਤੋਂ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਸਿਵਲ ਹਸਪਤਾਲ ਬਰਨਾਲਾ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਵਿਅਕਤੀ ਦੀ ਮੌਤ ਕਿਵੇਂ ਹੋਈ ਇਸ ਨੂੰ ਲੈ ਕੇ ਪੁਲਿਸ ਵੱਖ-ਵੱਖ ਪਹਿਲੂਆਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸ਼ਤਾਬਦੀ ਦੀਆਂ ਤਿਆਰੀਆਂ ਜ਼ੋਰਾਂ ‘ਤੇ, ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਦਿੱਤਾ ਜਾਵੇਗਾ ਸੱਦਾ
ਵੀਡੀਓ ਲਈ ਕਲਿੱਕ ਕਰੋ -:
























