ਕੈਨੇਡਾ ਦੇ ਸਰੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਰੈਸਟੋਰੈਂਟ ਨੂੰ ਇੱਕ ਵਾਰ ਫਿਰ ਨਿਸ਼ਾਨਾ ਬਣਾਇਆ ਗਿਆ ਹੈ। ਕਪਿਲ ਸ਼ਰਮਾ ਦੇ ਰੈਸਟੋਰੈਂਟ ਕੈਪ’ਸ ਕੈਫੇ ‘ਤੇ ਮੁੜ ਫਾਇਰਿੰਗ ਕੀਤੀ ਗਈ ਹੈ। ਪਿਛਲੇ ਚਾਰ ਮਹੀਨਿਆਂ ਵਿੱਚ ਇਹ ਤੀਜੀ ਵਾਰ ਹੈ ਜਦੋਂ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਹੋਈ ਹੈ। ਕੈਨੇਡਾ ਦੇ ਸੂਬੇ ਬੀਸੀ ਵਿਚ ਦਹਿਸ਼ਤ ਦ ਮਾਹੌਲ ਹੈ। ਇੱਕ ਬਦਨਾਮ ਗੈਂਗਸਟਰ ਦੇ ਸਾਥੀਆਂ ਨੇ ਸੋਸ਼ਲ ਮੀਡੀਆ ‘ਤੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
![]()
ਜੁਲਾਈ ਤੋਂ ਬਾਅਦ ਇਹ ਤੀਜੀ ਵਾਰ ਹੈ ਜਦੋਂ ਕਪਿਲ ਸ਼ਰਮਾ ਦੇ ਰੈਸਟੋਰੈਂਟ ਨੂੰ ਗੋਲੀਬਾਰੀ ਦਾ ਨਿਸ਼ਾਨਾ ਬਣਾਇਆ ਗਿਆ ਹੈ। ਪਹਿਲਾ ਹਮਲਾ 10 ਜੁਲਾਈ ਨੂੰ ਹੋਇਆ ਸੀ, ਜਦੋਂ ਕੁਝ ਕਰਮਚਾਰੀ ਅੰਦਰ ਸਨ। ਦੂਜਾ ਹਮਲਾ, ਜਿਸ ਵਿੱਚ ਘੱਟੋ-ਘੱਟ 25 ਗੋਲੀਆਂ ਚਲਾਈਆਂ ਗਈਆਂ ਸਨ, 8 ਅਗਸਤ ਨੂੰ ਹੋਇਆ ਸੀ। ਤੀਜੇ ਹਮਲੇ ਤੋਂ ਥੋੜ੍ਹੀ ਦੇਰ ਬਾਅਦ ਗੈਂਗਸਟਰਾਂ ਦੀਆਂ ਪੋਸਟਾਂ ਸਾਹਮਣੇ ਆਈਆਂ, ਜਿਨ੍ਹਾਂ ਵਿੱਚ ਕਥਿਤ ਤੌਰ ‘ਤੇ ਜ਼ਿੰਮੇਵਾਰੀ ਲਈ ਗਈ ਅਤੇ ਜਨਤਾ ਨੂੰ ਦੂਰ ਰਹਿਣ ਦੀ ਚਿਤਾਵਨੀ ਦਿੱਤੀ ਗਈ।
ਇਹ ਵੀ ਪੜ੍ਹੋ : ਰਿਸ਼ਵਤ ਮਾਮਲੇ ‘ਚ ਫੜੇ ਗਏ DIG ਦੇ ਘਰੋਂ ਮਿਲਿਆ ਕਰੋੜਾਂ ਦਾ ਕੈਸ਼ ਤੇ ਗਹਿਣੇ! ਨੋਟਾਂ ਨਾਲ ਭਰੇ ਬੈਗ ਤੇ ਅਟੈਚੀ
ਪੋਸਟ ਵਿੱਚ ਕਥਿਤ ਤੌਰ ‘ਤੇ ਕਿਹਾ ਗਿਆ ਹੈ ਕਿ ਸਾਡੀ ਆਮ ਲੋਕਾਂ ਨਾਲ ਕੋਈ ਦੁਸ਼ਮਣੀ ਨਹੀਂ ਹੈ। ਜਿਨ੍ਹਾਂ ਨਾਲ ਸਾਡਾ ਵਿਵਾਦ ਹੈ, ਉਨ੍ਹਾਂ ਨੂੰ ਸਾਡੇ ਤੋਂ ਦੂਰ ਰਹਿਣਾ ਚਾਹੀਦਾ ਹੈ। ਜੋ ਲੋਕ ਗੈਰ-ਕਾਨੂੰਨੀ ਸਰਗਰਮੀਆਂ ਵਿੱਚ ਲੱਗੇ ਹੋਏ ਹਨ ਅਤੇ ਲੋਕਾਂ ਨੂੰ ਪੈਸੇ ਨਹੀਂ ਦਿੰਦੇ, ਉਨ੍ਹਾਂ ਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























