ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਤੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਪੁੱਤਰ ਅਕਿਲ ਦਾ ਦਿਹਾਂਤ ਹੋ ਗਿਆ। ਮੌਤ ਦੇ ਬਾਅਦ ਮ੍ਰਿਤਕ ਦੇਹ ਨੂੰ ਹਰਿਆਣਾ ਦੇ ਪੰਚਕੂਲਾ ਸੈਕਟਰ-6 ਸਥਿਤ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿਥੇ ਪੋਸਟਮਾਰਟਮ ਦੇ ਬਾਅਦ ਦੇਹ ਨੂੰ ਯੂਪੀ ਦੇ ਸਹਾਰਨਪੁਰ ਲਿਜਾਇਆ ਗਿਆ ਜਿਥੇ ਉਨ੍ਹਾਂ ਨੂੰ ਸਪੁਰਦ-ਏ-ਖਾਕ ਕੀਤਾ ਜਾਵੇਗਾ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।
ਦੱਸ ਦੇਈਏ ਕਿ ਅਕਿਲ ਦੇ ਪਿਤਾ ਸਾਲ 2021 ਵਿਚ ਪੰਜਾਬ ਦੇ ਡੀਜੀਪੀ ਅਹੁਦੇ ਤੋਂ ਰਿਟਾਇਰ ਹੋਏ ਤੇ ਕਾਂਗਰਸ ਵਿਚ ਸਰਗਰਮ ਰਹੇ। ਨਵਜੋਤ ਸਿੰਘ ਸਿੱਧੂ ਨਾਲ ਉਨ੍ਹਾਂ ਦੀਆਂ ਕਾਫੀ ਨਜ਼ਦੀਕੀਆ ਰਹੀਆਂ ਹਨ। ਅਕੀਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਕੀਲ ਵਿਆਹਿਆ ਹੋਇਆ ਸੀ ਜਿਨ੍ਹਾਂ ਦਾ ਇਕ ਪੁੱਤਰ ਤੇ ਇਕ ਧੀ ਹੈ। ਅਕੀਲ ਦੇ ਪਿਤਾ ਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਕਾਗਜ਼ੀ ਕਾਰਵਾਈ ਦੇ ਬਾਅਦ ਸਹਾਰਨਪੁਰ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਹਰਡਾ ਵਿਚ ਚਲੇ ਗਏ ਹਨ। ਇਥੇ ਪੋਸਟਮਾਰਟਮ ਦੇ ਬਾਅਦ ਉਨ੍ਹਾਂ ਦੇ 2 ਰਿਸ਼ਤੇਦਾਰ ਦੇਹ ਨੂੰ ਐਂਬੂਲੈਂਸ ਤੋਂ ਲੈ ਕੇ ਰਵਾਨਾ ਹੋਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ CM ਭਗਵੰਤ ਮਾਨ ਦਾ ਅੱਜ ਹੈ ਜਨਮਦਿਨ, PM ਮੋਦੀ, ਕੇਜਰੀਵਾਲ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ
ਮੁਹੰਮਦ ਮੁਸਤਫਾ ਦੀ ਪਤਨੀ ਰਜ਼ੀਆ ਸੁਲਤਾਨਾ ਹੈ। ਉਹ ਕਾਂਗਰਸ ਦੀ ਸਰਕਾਰ ਵਿਚ ਕੈਬਨਿਟ ਮੰਤਰੀ ਸੀ। ਰਜ਼ੀਆ ਨੂੰ ਕਾਂਗਰਸ ਨੇ 2022 ਵਿਚ ਵੀ ਆਪਣਾ ਉਮੀਦਵਾਰ ਬਣਾਇਆ ਸੀ। ਮੁਹੰਮਦ ਮੁਸਤਫਾ ਨੂੰ 5 ਵੀਰ ਪੁਰਸਕਾਰ ਵੀ ਮਿਲ ਚੁੱਕੇ ਹਨ। ਉਹ 28 ਫਰਵਰੀ 2021 ਨੂੰ ਰਿਟਾਇਰ ਹੋਏ ਸੀ। ਉਨ੍ਹਾਂ ਦੀ ਰਿਟਾਇਰਮੈਂਟ ਦੇ ਬਾਅਦ ਸਿੱਧੂ ਨੇ ਉਨ੍ਹਾਂ ਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
























